ਚੰਡੀਗੜ੍ਹ: ਬਰਗਾੜੀ ਮਾਮਲੇ ਵਿੱਚ CBI ਨੂੰ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ CBI ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬਰਗਾੜੀ ਮਾਮਲੇ ਦੀ ਜਾਂਚ ਸੀਬੀਆਈ ਨਹੀਂ, ਸਗੋਂ ਪੰਜਾਬ ਪੁਲਿਸ ਹੀ ਕਰੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਕਿਤਾ ਟਵੀਟ
ਇਸ ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਹਿਮਾਇਤ ਕਰਦਿਆਂ ਕਿਹਾ ਕਿ ਬਹਿਬਲ ਕਲਾਂ ਤੇ ਬਰਗਾੜੀ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਸਾਡੀ ਸਥਿਤੀ ਨੂੰ ਸਹੀ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਜਾਂਚ ਨੂੰ ਜਲਦ ਹੀ ਤਬਦੀਲ ਕਰ ਦਿੱਤਾ ਜਾਵੇਗਾ ਤੇ ਕੇਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, ਅਸੀਂ ਇਹ ਸੁਨਿਸ਼ਚਿਤ ਕਰਾਂਗੇ ਕਿ ਇਸ ਕੇਸ ਦੀ ਤਫ਼ਤੀਸ਼ ਸਹੀ ਢੰਗ ਨਾਲ ਕੀਤੀ ਜਾਵੇ ਤੇ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਵਿਰੁੱਧ ਬਣਦੀ ਕਰਵਾਈ ਕੀਤੀ ਜਾਵੇਗੀ।