ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿਚ ਪ੍ਰਸਤਾਵਿਤ ਸੋਧ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਇਸ ਐਕਟ ਦੇ ਮਨਜ਼ੂਰ ਹੋਣ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਵਨ ਗੁਰਬਾਣੀ ਦੇ ਪ੍ਰਸਾਰਣ ਉਤੇ ਬਾਦਲ ਪਰਿਵਾਰ ਦੀ ਇਜਾਰੇਦਾਰੀ ਖਤਮ ਕੀਤੀ ਜਾ ਸਕੇਗੀ।
ਵਿਧਾਨ ਸਭਾ ਵਿੱਚ ਬਹੁਮਤ ਨਾਲ ਪਾਸ ਹੋਇਆ ਗੁਰਦੁਆਰਾ ਸੋਧ ਐਕਟ :ਰਾਜਪਾਲ ਨੂੰ ਲਿਖੇ ਪੱਤਰ ਵਿਚ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਨ ਉਤੇ ਇਕ ਸਿਆਸੀ ਪਰਿਵਾਰ ਦੀ ਮਾਲਕੀ ਵਾਲੇ ਇਕ ਵਿਸ਼ੇਸ਼ ਚੈਨਲ ਨੇ ਏਕਾਧਿਕਾਰ ਕਾਇਮ ਕੀਤਾ ਹੋਇਆ ਹੈ ਅਤੇ ਇਸ ਤੋਂ ਮੁਨਾਫਾ ਕਮਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆ ਦੇ ਪਾਸਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦਾ ਪ੍ਰਸਾਰਨ ਸਾਰਿਆਂ ਲਈ ਮੁਫ਼ਤ ਯਕੀਨੀ ਬਣਾਉਣ ਲਈ ਪੰਜਾਬ ਵਿਧਾਨ ਸਭਾ ਵਿਚ ‘ਦਿ ਸਿੱਖ ਗੁਰਦੁਆਰਾਜ਼ (ਸੋਧ) ਬਿੱਲ-2023’ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿਚ ਧਾਰਾ 125-ਏ ਦਰਜ ਕੀਤੀ ਗਈ ਸੀ ਅਤੇ ਵਿਧਾਨ ਸਭਾ ਨੇ ਇਸ ਨੂੰ ਵੱਡੇ ਬਹੁਮਤ ਨਾਲ ਪਾਸ ਕਰ ਦਿੱਤਾ ਸੀ।
- Ferozepur News: ਇਨਸਾਨੀਅਤ ਸ਼ਰਮਸਾਰ ! ਪਾਣੀ ਵਿੱਚ ਰੁੜ੍ਹਦੇ ਵਿਅਕਤੀ ਨੂੰ ਬਚਾਉਣ ਦੀ ਬਜਾਏ ਵੀਡੀਓ ਬਣਾਉਂਦੇ ਰਹੇ ਲੋਕ
- ਹੜ੍ਹਾਂ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤੀ ਪ੍ਰਾਈਵੇਟ ਟਰਾਂਸਪੋਰਟ, ਝੱਲਣਾ ਪੈ ਰਿਹਾ ਲੱਖਾਂ ਦਾ ਨੁਕਸਾਨ, ਪੜ੍ਹੋ ਖਾਸ ਰਿਪੋਰਟ...
- Floods in Punjab: ਹੜ੍ਹਾਂ ਦੀ ਮਾਰ ਕਾਰਨ ਬਿਜਲੀ ਸਪਲਾਈ ਠੱਪ, ਪਾਵਰਕੌਮ ਦੇ ਦਰਜਣਾਂ ਗਰਿੱਡ ਖਰਾਬ, ਘਾਟੇ 'ਚ ਗਿਆ ਪਾਵਰਕੌਮ