ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਅਗਾਮੀ ਸਾਉਣੀ ਰੁੱਤ ਦੀਆਂ ਫਸਲਾਂ ਅਤੇ ਬੀਜਾਂ ਬਾਰੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਅਫ਼ਸਰਾਂ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਫ਼ਸਰਾਂ ਨਾਲ ਵਿਸਥਾਰ ਵਿਚ ਵਿਚਾਰ-ਵਟਾਂਦਰਾ (CM Mann discussed with agriculture officers to make agriculture profitable) ਕੀਤਾ।
ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਚਨਬੱਧ: ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਨੋਰਥ ਲਈ ਕਿਸਾਨਾਂ ਦੀ ਆਮਦਨ ਵਧਾਉਣ 'ਤੇ ਵਧੇਰੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਫ਼ਸਲੀ ਵਿਭਿੰਨਤਾ 'ਤੇ ਵੱਧ ਜ਼ੋਰ ਦਿੱਤਾ ਜਾਵੇਗਾ।
ਕਿਸਾਨਾਂ ਨਾਲ ਗੱਲਬਾਤ ਕਰੇਗੀ ਸਰਕਾਰ: ਮੁੱਖ ਮੰਤਰੀ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਸੂਬਾ ਸਰਕਾਰ ਕਿਸਾਨਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਕੇ ਸਲਾਹ-ਮਸ਼ਵਰਾ ਕਰੇਗੀ। ਉਨ੍ਹਾਂ ਕਿਹਾ ਕਿ ਅਗਲੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਹਾ ਕਿ ਉਹ ਕਿਸਾਨਾਂ ਤੱਕ ਸਿੱਧੀ ਪਹੁੰਚ ਕਰਕੇ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਇਸ ਸਬੰਧ ਵਿਚ ਸੁਝਾਅ ਹਾਸਲ ਕਰਨ।