ਹੈਦਰਾਬਾਦ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann in Hyderabad) ਨੇ ਅੱਜ ਪੰਜਾਬ ਵਿੱਚ ਵੱਡੇ ਕਾਰੋਬਾਰੀਆਂ ਨੂੰ ਨਿਵੇਸ਼ ਕਰਨ ਦਾ ਸੱਦਾ (Invitation to big businessmen to invest in Punjab) ਦਿੰਦਿਆਂ ਉਦਯੋਗ ਜਗਤ ਦੇ ਕਪਤਾਨਾਂ ਨੂੰ ਬਿਹਤਰੀਨ ਸੂਬੇ ਨਾਲ ਅੱਗੇ ਵਧਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਅਥਾਹ ਮੌਕਿਆਂ ਦੀ ਧਰਤੀ ਹੈ ਅਤੇ ਨਿਵੇਸ਼ ਅਤੇ ਕਾਰੋਬਾਰ ਦੇ ਵਿਸਤਾਰ ਲਈ ਇਹ ਸਭ ਤੋਂ ਅਨੁਕੂਲ ਸੂਬਾ ਹੈ।
ਇਹ ਖਾਸ ਕਾਰੋਬਾਰੀਆਂ ਨਾਲ ਮੁਲਾਕਾਤ:ਮੁੱਖ ਮੰਤਰੀ (Bhagwant Mann's meeting with big businessmen in Hyderabad) ਨੇ ਆਪਣੀ ਦੌਰੇ ਮੌਕੇ ਹਾਰਟੈਕਸ ਰਬੜ ਦੇ ਐਮ.ਡੀ. ਵਰੁਣ ਸੁਰੇਖਾ (Hartex Rubber MD Varuna Surekha), ਅਮਰੀਕਾ ਦੇ ਕੈਂਸਰ ਸੈਂਟਰਾਂ ਦੀ ਸੀ.ਈ.ਓ. ਭਾਰਤ ਸਮਿਤਾ ਰਾਜੂ ਤੇ ਕਾਰਜਕਾਰੀ ਡਾਇਰੈਕਟਰ ਰਾਜੇਸ਼ ਮੰਥੇਨਾ, ਨਰਾਇਣ ਗਰੁੱਪ ਆਫ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (Narayan Group of Educational Institutions) ਦੇ ਕਾਰਜਕਾਰੀ ਡਾਇਰੈਕਟਰ ਪੁਨੀਤ ਕੋਥੱਪਾ, ਜੀ.ਐਮ.ਆਰ. ਗਰੁੱਪ ਦੇ ਕਾਰਜਕਾਰੀ ਡਾਇਰੈਕਟਰ ਸਾਊਥ ਐਸ.ਜੀ.ਕੇ.ਕਿਸ਼ੋਰ, ਅੰਨਪੂਰਨਾ ਸਟੂਡੀਓਜ਼ ਦੀ ਕਾਰਜਕਾਰੀ ਡਾਇਰੈਕਟਰ ਸੁਪ੍ਰੀਆ ਵਾਈ (Annapurna Studios Executive Director Supriya Y), ਵੈਂਡਰਲਾ ਦੇ ਪ੍ਰੈਜੀਡੈਂਟ ਐਮ. ਸ਼ਿਵਦਾਸ, ਸੀ.ਓ.ਓ. ਬਾਇਓਲਾਜੀਕਲ ਈ. ਲਕਸ਼ਮੀਨਾਰਾਇਣ ਨੇਤੀ, ਲਾਰਸ ਲੈਬਜ਼ ਦੇ ਕਾਰਜਕਾਰੀ ਡਾਇਰੈਕਟਰ ਅਤੇ ਸੀ.ਐਫ.ਓ. ਵੀ.ਵੀ. ਰਵੀ ਕੁਮਾਰ, ਡੀ.ਈ.ਐਫ.ਟੀਮ ਦੇ ਸੀ.ਈ.ਓ. ਗੁਰਪ੍ਰੀਤ ਸਿੰਘ ਅਤੇ ਹੋਰਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਨਿਵੇਸ਼ ਕਰਨ ਲਈ ਪੰਜਾਬ ਸਭ ਤੋਂ ਵਧਿਆ ਸੂਬਾ: ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਿਆ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਆਖਦਿਆਂ ਕਿਹਾ ਕਿ ਸੂਬਾ ਸਰਕਾਰ ਉਦਯੋਗਿਕ ਸਮੂਹਾਂ ਨੂੰ ਪੰਜਾਬ ਵਿੱਚ ਆਪਣੇ ਕੰਮਕਾਜ ਸਥਾਪਤ ਕਰਨ ਲਈ ਪੂਰਣ ਸਹਿਯੋਗ ਦੇਣ ਲਈ ਵਚਨਬੱਧ ਹੈ। ਪੰਜਾਬ ਨੂੰ ਕਾਰੋਬਾਰ ਲਈ ਸਭ ਤੋਂ ਬਿਹਤਰੀਨ ਥਾਂ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ ਕਰਨ ਨਾਲ ਕੰਪਨੀਆਂ ਨੂੰ ਬਹੁਤ ਫ਼ਾਇਦਾ ਹੋਵੇਗਾ।
ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ: ਮੁੱਖ ਮੰਤਰੀ ਨੇ ਜ਼ੋਰ ਨਾਲ ਕਿਹਾ ਕਿ ਸੂਬੇ ਵਿੱਚ ਆਪਸੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ। ਜਿਸ ਸਦਕਾ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਹੋਈ ਹੈ। ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਕਾਰੋਬਾਰੀ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਉੱਤਮ ਉਦਯੋਗਿਕ ਅਤੇ ਕੰਮ ਸੱਭਿਆਚਾਰ ਅਤੇ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਕਾਰੋਬਾਰ ਨੂੰ ਵਧਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਵਿਹਾਰਕ ਨੀਤੀਆਂ ਸਣੇ ਉਦਯੋਗਿਕ ਸ਼ਾਂਤੀ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚਾ ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦਾ ਹੈ।