ਚੰਡੀਗੜ੍ਹ/ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਕਿਹਾ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕੀ ਏਜੰਸੀਆਂ ਵੱਲੋਂ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਅਤੇ ਛੇਤੀ ਹੀ ਪੰਜਾਬ ਲਿਆਉਣ ਦੇ ਦਾਅਵੇ ’ਤੇ ਝੂਠ ਕਿਉਂ ਬੋਲੇ।
ਡੀਜੀਪੀ ਅਤੇ ਕੇਂਦਰੀ ਏਜੰਸੀਆਂ ਵੀ ਪੁਸ਼ਟੀ ਕਰਨ ਲਈ ਕਰ ਰਹੀਆਂ ਗੁਰੇਜ਼ : ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਜਰਾਤ ਵਿੱਚ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੇ ਸਨਸਨੀਖੇਜ਼ ਦਾਅਵੇ ਨੂੰ 48 ਘੰਟੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਅਤੇ ਉਸ ਦੀ ਨਜ਼ਰਬੰਦੀ ਦਾ ਕੋਈ ਸਬੂਤ ਨਹੀਂ ਮਿਲਿਆ ਹੈ ਅਤੇ ਨਾ ਹੀ ਉਸ ਦੀਆਂ ਤਸਵੀਰਾਂ ਜਾਂ ਵੀਡੀਓ ਅਜੇ ਤੱਕ ਜਨਤਕ ਤੌਰ 'ਤੇ ਸਾਹਮਣੇ ਨਹੀਂ ਆਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਅਤੇ ਕੇਂਦਰੀ ਏਜੰਸੀਆਂ ਵੀ ਪੰਜਾਬ ਦੇ ਮੁੱਖ ਮੰਤਰੀ ਦੇ ਦਾਅਵੇ ਦੀ ਪੁਸ਼ਟੀ ਕਰਨ ਤੋਂ ਗੁਰੇਜ਼ ਕਰ ਰਹੀਆਂ ਹਨ।
ਵਿਰੋਧੀਆਂ ਨੇ ਘੇਰੇ ਸੀਐਮ ਮਾਨ ਦਾਅਵਾ ਝੂਠਾ ਅਤੇ ਗੁੰਮਰਾਹਕੁੰਨ ਸਾਬਤ ਹੋਇਆ :ਮਜੀਠੀਆ ਨੇ ਕਿਹਾ ਕਿ ਲੱਗਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਦਾਅਵਾ ਵੀ ਹੁਣ ਤੱਕ ਕੀਤੇ ਗਏ ਬਾਕੀ ਦਾਅਵਿਆਂ ਵਾਂਗ ਝੂਠ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਦਾਅਵਿਆਂ ਦਾ ਮਕਸਦ ਗੁਜਰਾਤੀਆਂ ਨੂੰ ਇਹ ਵਿਸ਼ਵਾਸ ਦਿਵਾਉਣਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਕਾਬੂ ਹੇਠ ਹੈ, ਜੋ ਜ਼ਮੀਨੀ ਹਕੀਕਤ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਭਗਵੰਤ ਮਾਨ ਦੇ ਇਸ ਦਾਅਵੇ ਤੋਂ ਸਾਰੇ ਪੰਜਾਬੀ ਹੈਰਾਨ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਵੀ ਸਮਝਣਾ ਚਾਹੀਦਾ ਹੈ ਕਿ ਗੈਂਗਸਟਰ ਗੋਲਡੀ ਬਰਾੜ ਦੀਆਂ ਕਾਰਵਾਈਆਂ ਕਾਰਨ ਪ੍ਰਭਾਵਿਤ ਹੋਏ ਪਰਿਵਾਰ ਇਸ ਦਾਅਵੇ 'ਤੇ ਯਕੀਨ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀਆਂ ਇਸ ਮੁੱਦੇ ਨਾਲ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਉਨ੍ਹਾਂ ਦਾ ਇਹ ਦਾਅਵਾ ਝੂਠਾ ਅਤੇ ਗੁੰਮਰਾਹਕੁੰਨ ਸਾਬਤ ਹੋਇਆ ਹੈ, ਤਾਂ ਇਸ ਪਰਿਵਾਰ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਗਵਾਉਣ ਤੋਂ ਬਾਅਦ ਉਨ੍ਹਾਂ ਦੇ ਜ਼ਖਮ ਤਾਜ਼ਾ ਹੋ ਗਏ ਹਨ।
ਮਜੀਠੀਆ ਨੇ ਕੱਸਿਆ ਤੰਜ: ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਦੱਸਣ ਕਿ ਉਨ੍ਹਾਂ ਨੂੰ ਕਿਵੇਂ ਪਤਾ ਲੱਗਾ ਕਿ ਗੋਲਡੀ ਬਰਾੜ ਅਮਰੀਕਾ ਵਿੱਚ ਨਜ਼ਰਬੰਦ ਹੈ। ਕੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਸੀ ਜਾਂ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਜਾਂ ਹੋਰ ਅਮਰੀਕੀ ਅਧਿਕਾਰੀਆਂ ਜਾਂ ਐਫਬੀਆਈ ਨੇ ਇਸ ਮੁੱਦੇ 'ਤੇ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਰਿਪੋਰਟ ਕੀਤੀ ਸੀ, ਜਾਂ ਉਨ੍ਹਾਂ ਦੇ ਕਿਹੜੇ ਸਰੋਤ ਸਨ ਜਿਨ੍ਹਾਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਸੀ?
ਵਿਰੋਧੀਆਂ ਨੇ ਘੇਰੇ ਸੀਐਮ ਮਾਨ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਭਗਵੰਤ ਮਾਨ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਜਰਮਨ ਕਾਰ ਨਿਰਮਾਤਾ ਕੰਪਨੀ ਬੀ.ਐਮ.ਡਬਲਯੂ ਪੰਜਾਬ ਵਿੱਚ ਨਿਵੇਸ਼ ਕਰੇਗੀ, ਜਦਕਿ ਕੰਪਨੀ ਨੇ ਉਨ੍ਹਾਂ ਦੇ ਬਿਆਨ ਦਾ ਸਖ਼ਤ ਖੰਡਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਅਜਿਹੀ ਕੋਈ ਯੋਜਨਾ ਨਹੀਂ ਹੈ।
ਮਜੀਠੀਆ ਨੇ ਮੁੱਖ ਮੰਤਰੀ ਨੂੰ ਦਿੱਤੀ ਸਲਾਹ :ਬਿਕਰਮ ਮਜੀਠੀਆ ਕਿਹਾ ਕਿ ਸਮੂਹ ਪੰਜਾਬ ਵਾਸੀ ਚਾਹੁੰਦੇ ਹਨ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਪੰਜਾਬ ਲਿਆ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਜੇਕਰ ਉਨ੍ਹਾਂ ਕੋਲ ਗੋਲਡੀ ਬਰਾੜ ਦੀ ਨਜ਼ਰਬੰਦੀ ਨਾਲ ਸਬੰਧਤ ਕੋਈ ਤਸਵੀਰਾਂ ਜਾਂ ਵੀਡੀਓ ਜਾਂ ਐਫਆਈਆਰ ਹੈ ਤਾਂ ਉਸ ਨੂੰ ਤੁਰੰਤ ਜਨਤਕ ਕੀਤਾ ਜਾਵੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਨਿੱਕੀ-ਮੋਟੀ ਸ਼ੋਹਰਤ ਹਾਸਲ ਕਰਨ ਲਈ ਵੱਡੇ-ਵੱਡੇ ਦਾਅਵੇ ਕਰਨ ਤੋਂ ਗੁਰੇਜ਼ ਕਰਨ ਨਹੀਂ, ਤਾਂ ਉਹ ਝੂਠੇ ਵਜੋਂ ਜਾਣੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਮੁਖੀ ਹੋਣ ਦੇ ਬਾਵਜੂਦ ਸੂਬੇ ਦੇ ਮੁਖੀ ਨੂੰ ਝੂਠ ਬੋਲਣ ਅਤੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਵੀ ਘੇਰੇ ਸੀਐਮ ਮਾਨ:ਅੰਮ੍ਰਿਤਸਰ ਪਹੁੰਚੇਗੈਂਗਸਟਰ ਗੋਲਡੀ ਬਰਾੜ ਦੇ ਮਾਮਲੇ 'ਤੇ ਬੋਲਦੇ ਹੋਏ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਗੋਲਡੀ ਬਰਾੜ ਨੇ ਖੁਦ ਸਪਸ਼ਟ ਕੀਤਾ ਕਿ ਉਹ ਗ੍ਰਿਫਤਾਰ ਨਹੀਂ ਹੋਇਆ। ਗੁਜਰਾਤ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਸ ਤਰੀਕੇ ਦਾ ਬਦਲਾਵ ਪੰਜਾਬ ਵਿੱਚ ਲਿਆਂਦਾ ਹੈ, ਅਜਿਹਾ ਬਦਲਾਵ ਦੇਸ਼ ਵਿਚ ਕਿਸੇ ਕੋਨੇ ਵਿੱਚ ਨਾ ਆਵੇ ਕਿਉਂਕਿ ਪੰਜਾਬ ਵਿੱਚ ਆਏ ਦਿਨ ਹੀ ਲੁਟ-ਖੋਹ ਅਤੇ ਕਤਲ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ:RJD ਪ੍ਰਧਾਨ ਲਾਲੂ ਯਾਦਵ ਦੀ ਕਿਡਨੀ ਟ੍ਰਾਂਸਪਲਾਂਟ ਅੱਜ, ਬੇਟੀ ਰੋਹਿਣੀ ਦੀ ਭਾਵੁਕ ਅਪੀਲ