ਚੰਡੀਗੜ੍ਹ :ਅੱਜ ਭਾਵ 28 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਮਾਨ ਦਾ 34ਵਾਂ ਜਨਮ ਦਿਨ ਹੈ। ਸੀਐਮ ਮਾਨ ਨੇ ਪਤਨੀ ਡਾ.ਗੁਰਪ੍ਰੀਤ ਕੌਰ ਮਾਨ ਨੂੰ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਖਾਸ ਮੌਕੇ 'ਤੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਤਨੀ ਨਾਲ ਤਸਵੀਰ ਸ਼ੇਅਰ ਕੀਤੀ ਹੈ,
ਤਸਵੀਰ ਸਾਂਝੀ ਕਰਕੇ ਲਿਖਿਆ ਖ਼ਾਸ ਕੈਪਸ਼ਨ :ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਸੀਐਮ ਮਾਨ ਨੇ ਇੱਕ ਕੈਪਸ਼ਨ ਵੀ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਕਿਹਾ, 'ਮੇਰੀ ਜੀਵਨ ਸਾਥਣ ਡਾ: ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦੇ ਹੋਏ ਮੈਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਦਾ ਹਾਂ। ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦਾ ਵਿਆਹ ਕਾਫੀ ਚਰਚਾ ਦਾ ਵਿਸ਼ਾ ਬਣ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਸੀਐਮ ਮਾਨ ਅਕਸਰ ਆਪਣੀ ਪਤਨੀ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ।
ਜਾਣੋ ਕੌਣ ਹੈ ਡਾ: ਗੁਰਪ੍ਰੀਤ ਕੌਰ : ਡਾ: ਗੁਰਪ੍ਰੀਤ ਕੌਰ ਪੰਜਾਬ ਦੇ ਮੁੱਖ ਮੰਤਰੀ ਦੀ ਦੂਜੀ ਪਤਨੀ ਹੈ ਜੋ ਕਿ ਹਰਿਆਣਾ ਦੇ ਪਿਹੋਵਾ ਦੇ ਰਹਿਣ ਵਾਲੇ ਹਨ ਅਤੇ ਉਹ 3 ਭੈਣਾਂ ਹਨ। 2013 ਵਿੱਚ ਗੁਰਪ੍ਰੀਤ ਕੌਰ ਨੇ ਮੁਲਾਣਾ ਮੈਡੀਕਲ ਕਾਲਜ ਅੰਬਾਲਾ ਵਿੱਚ ਦਾਖਲਾ ਲਿਆ। 2017 ਵਿੱਚ, ਉਸਨੇ ਆਪਣੀ ਡਾਕਟਰੇਟ ਦੀ ਪੜ੍ਹਾਈ ਪੂਰੀ ਕੀਤੀ। 2019 ਵਿੱਚ ਉਨ੍ਹਾਂ ਦੀ ਮੁਲਾਕਾਤ ਭਗਵੰਤ ਮਾਨ ਨਾਲ ਹੋਈ। ਭਗਵੰਤ ਮਾਨ ਉਸ ਸਮੇਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ। ਇਸ ਤੋਂ ਬਾਅਦ ਉਹ ਸੀ.ਐਮ ਮਾਨ ਦੇ ਵਿਸ਼ੇਸ਼ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਰਹੇ ਹਨ। ਮੁੱਖ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕ ਸਮਾਗਮ ਵਿੱਚ ਗੁਰਪ੍ਰੀਤ ਕੌਰ ਵੀ ਮੌਜੂਦ ਸਨ।
ਮੁੱਖ ਮੰਤਰੀ ਵਾਂਗ ਹੀ ਸਰਗਰਮ ਰਹਿੰਦੇ ਪਤਨੀ :ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਪਿਛਲੇ ਸਾਲ ਅਕਤੂਬਰ ਮਹੀਨੇ 'ਚ ਡਾ.ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦਾ ਇਹ ਵਿਆਹ ਖੂਬ ਚਰਚਾ ਦਾ ਵਿਸ਼ਾ ਬਣਿਆ ਸੀ। ਉਹ ਅਕਸਰ ਹੀ ਸੋਸ਼ਲ ਮੀਡੀਆ 'ਤੇ ਆਪਣੀ ਪਤਨੀ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਜੇਕਰ ਗੱਲ ਕਰੀਏ ਡਾਕਟਰ ਗੁਰਪ੍ਰੀਤ ਦੀ ਤਾਂ ਉਹ ਵੀ ਮੁੱਖ ਮੰਤਰੀ ਮਾਨ ਵਾਂਗ ਹੀ ਸਿਆਸੀ ਸਮਾਗਮਾਂ ਵਿੱਚ ਜਾਂਦੇ ਹਨ ਅਤੇ ਉਹਨਾਂ ਦੀਆਂ ਬਿਆਨਬਾਜ਼ੀਆਂ ਵੀ ਚਰਚਾ ਵਿਚ ਰਹਿੰਦੀਆਂ ਹਨ।