ਚੰਡੀਗੜ੍ਹ: ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ 2023 ਕੱਲ੍ਹ ਸੂਬੇ ਭਰ ਵਿੱਚ ਹਜ਼ਾਰਾਂ ਯੋਗ ਉਮੀਦਵਾਰਾਂ ਨੇ ਫੀਸਾਂ ਦਾ ਭੁਗਤਾਨ ਕੀਤਾ ਅਤੇ ਪ੍ਰੀਖਿਆ ਦਿੱਤੀ ਪਰ ਇਸ ਤੋਂ ਬਾਅਦ ਪ੍ਰੀਖਿਆ ਨੂੰ ਲੈ ਕੇ ਕਈ ਵਿਵਾਦ ਸਾਹਮਣੇ ਆਏ। ਦਰਅਸਲ, ਇਲਜ਼ਾਮ ਹੈ ਕਿ ਸੋਸ਼ਲ ਸਟੱਡੀਜ਼ ਦੇ ਪੇਪਰਾਂ ਵਿੱਚ ਕੁੱਲ 60 ਸਵਾਲਾਂ ਵਿੱਚੋਂ 57 ਜਵਾਬਾਂ ਨੂੰ ਉਭਾਰ ਕੇ ਲਿਖਿਆ ਗਿਆ ਸੀ ਜਾਂ ਹਾਈਲਾਈਟ ਕੀਤਾ ਗਿਆ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਵਿਰੋਧੀਆਂ ਨੇ ਘੇਰਿਆ ਤਾਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਂਚ ਤੋਂ ਬਾਅਦ ਕਾਰਵਾਈ ਦੀ ਗੱਲ ਕਹੀ।
ਸੀਐੱਮ ਮਾਨ ਦੇ ਨਿਰਦੇਸ਼:ਤੁਹਾਨੂੰ ਦੱਸ ਦੇਈਏ ਕਿ ਹੁਣ ਇਸ ਮਾਮਲੇ ਵਿੱਚ ਸੂਬੇ ਦੇ ਮੁੱਖ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ "ਪੇਪਰਾਂ ਦੇ ਲੀਕ ਹੋਣ ਦਾ ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਕਰਨਾ ਹੈ ਅਤੇ ਜਿਸ ਨਾਲ ਨੌਜਵਾਨਾਂ ਦੇ ਹੌਸਲੇ ਵੀ ਟੁੱਟਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਇਹ ਅਣਗਹਿਲੀ ਹੈ ਅਤੇ ਪੰਜਾਬ ਟੀ.ਈ.ਟੀ ਪੇਪਰ ਵਿੱਚ ਬੇਨਿਯਮੀਆਂ ਬਰਦਾਸ਼ਤ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਂ ਪੁਲਿਸ ਨੂੰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।
ਕੀ ਸੀ ਮਾਮਲਾ : ਇਹ ਮਾਮਲਾ ਐੱਸਐੱਸਟੀ ਦੇ ਪ੍ਰਸ਼ਨ ਪੱਤਰ ਨਾਲ ਸਬੰਧਤ ਹੈ, ਦਰਅਸਲ ਪ੍ਰਸ਼ਨ ਪੱਤਰ ਦੀ ਕਾਪੀ ਸਾਂਝੀ ਕਰਨ ਵਾਲੇ ਇੱਕ ਉਮੀਦਵਾਰ ਨੇ ਦੱਸਿਆ ਕਿ ਪ੍ਰਸ਼ਨ ਪੱਤਰ ਵਿੱਚ 60 ਵਿੱਚੋਂ 57 ਸਹੀ ਉੱਤਰਾਂ ਨੂੰ ਉਜਾਗਰ ਕਰਕੇ ਸਾਂਝਾ ਕੀਤਾ ਗਿਆ ਸੀ। ਇਕ ਪ੍ਰੀਖਿਆਰਥੀ ਨੇ ਦੱਸਿਆ ਕਿ ਉਸ ਨਾਲ ਧੋਖਾ ਹੋਇਆ ਹੈ। ਉਹ ਪ੍ਰੀਖਿਆ ਲਈ ਕੋਚਿੰਗ ਲੈਂਦੇ ਹਨ ਅਤੇ ਕੋਚਿੰਗ ਸੰਸਥਾਵਾਂ ਵਿੱਚ 8,000 ਰੁਪਏ ਤੋਂ ਵੱਧ ਦੀ ਮਹੀਨਾਵਾਰ ਫੀਸ ਅਦਾ ਕਰਦੇ ਹਨ। ਇਸੇ ਤਰ੍ਹਾਂ, ਜ਼ਿਆਦਾਤਰ ਵਿਦਿਆਰਥੀ ਸ਼ਹਿਰੀ ਖੇਤਰਾਂ ਵਿੱਚ ਕਿਰਾਏ 'ਤੇ ਰਹਿੰਦੇ ਹਨ ਕਿਉਂਕਿ ਉਹ ਆਸਾਨੀ ਨਾਲ ਸ਼ਹਿਰਾਂ ਵਿੱਚ ਕੋਚਿੰਗ ਪ੍ਰਾਪਤ ਕਰ ਸਕਦੇ ਹਨ।
ਵਿਰੋਧੀਆਂ ਨੇ ਲਪੇਟਿਆ: ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਇਸ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿਸ਼ਾਨੇ 'ਤੇ ਲਿਆ ਹੈ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੈਸ਼ਨ 'ਚ ਪ੍ਰੀਖਿਆ ਘੁਟਾਲਿਆਂ ਦਾ ਕੋਈ ਅੰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਵਿੱਚ 60 ਫੀਸਦੀ ਉੱਤਰ ਪ੍ਰਸ਼ਨ ਪੱਤਰ ’ਤੇ ਪਹਿਲਾਂ ਹੀ ਉਜਾਗਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਰੱਦ ਕਰਕੇ ਸੁਤੰਤਰ ਨਿਰੀਖਕਾਂ ਅਧੀਨ ਕਰਵਾਈ ਜਾਵੇ।
ਇਹ ਵੀ ਪੜ੍ਹੋ:Pratap Bajwa letter CM Mann: ਪੰਜਾਬ ਦੇ ਸਾਹਿਤ, ਸਾਹਿਤਕਾਰਾਂ ਅਤੇ ਕਲਾ ਲਈ ਪ੍ਰਤਾਪ ਬਾਜਵਾ ਦੀ ਵੱਡੀ ਮੰਗ, ਸੀਐੱਮ ਮਾਨ ਨੂੰ ਲਿਖੀ ਚਿੱਠੀ