ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ (Chief Minister of Punjab Bhagwant) ਭਗਵੰਤ ਮਾਨ ਨੇ ਉਨ੍ਹਾਂ ਗਾਇਕਾਂ ਨੂੰ ਚਿਤਾਵਨੀ ਦਿੱਤੀ ਜੋ ਆਪਣੇ ਗੀਤਾਂ ਰਾਹੀਂ 'ਗੰਨ ਕਲਚਰ' ਨੂੰ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਅਜਿਹੇ ਸੱਭਿਆਚਾਰ ਨੂੰ ਨਾ-ਮਨਜ਼ੂਰ ਕਰਾਰ ਦਿੰਦਿਆਂ ਕਿਹਾ ਕਿ ਇਸ ਵਿੱਚ ਸ਼ਾਮਲ ਲੋਕਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਮਾਨ ਨੇ ਕੁਝ ਪੰਜਾਬੀ ਗਾਇਕਾਂ (Punjabi singers) ਵੱਲੋਂ ਬੰਦੂਕ ਸੱਭਿਆਚਾਰ ਅਤੇ ਗੈਂਗਵਾਰ ਨੂੰ ਉਤਸ਼ਾਹਿਤ ਕਰਨ ਦੀ ਪ੍ਰਥਾ ਦੀ ਨਿਖੇਧੀ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗੀਤਾਂ ਰਾਹੀਂ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਬੁਰਾਈਆਂ ਫੈਲਾਉਣ ਤੋਂ ਗੁਰੇਜ਼ ਕਰਨ।
ਮੁੱਖ ਮੰਤਰੀ (Chief Minister) ਨੇ ਅਜਿਹੇ ਗਾਇਕਾਂ ਨੂੰ ਗੀਤਾਂ ਰਾਹੀਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਬੜ੍ਹਾਵਾ ਦੇਣ ਦੀ ਬਜਾਏ ਪੰਜਾਬ ਦੇ ਸੱਭਿਆਚਾਰ (Culture of Punjab) ਅਤੇ ਪੰਜਾਬੀਅਤ ਦਾ ਸਤਿਕਾਰ ਕਰਨ ਅਤੇ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਾਨ ਨੇ ਗਾਇਕਾਂ ਨੂੰ ਆਪਣੀ ਭੂਮਿਕਾ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਪੰਜਾਬ ਦੇ ਸੱਭਿਆਚਾਰਕ ਵਿਰਸੇ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗਨ ਕਲਚਰ ਤੇ ਗੈਂਗਸਟਰਾਂ (Gangsters) ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਗਾਇਕਾਂ ਨੂੰ ਲੈ ਕੇ ਭੜਕੇ ਹਨ। ਉਨ੍ਹਾਂ ਕਿਹਾ ਕਿ ਗਨ ਕਲਚਰ ਤੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਬੰਦ ਕਰੋ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਅਪੀਲ ਹੈ, ਪਰ ਜੇਕਰ ਭਵਿੱਖ 'ਚ ਅਜਿਹੇ ਗੀਤ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਨਹੀਂ ਬਖਸ਼ੇਗੀ।