ਨਵੀਂ ਦਿੱਲੀ: ਕੋਰੋਨਾ ਸੰਕਟ 'ਚ ਪੂਰਾ ਦੇਸ਼ ਜਿਥੇ ਇਸ ਵੇਲੇ ਅਨਲੌਕ ਵੱਲ ਨੂੰ ਵੱਧ ਰਿਹਾ ਹੈ ਤਾਂ ਉਥੇ ਹੀ ਪੰਜਾਬ 'ਚ ਇੱਕ ਵਾਰ ਮੁੜ ਤੋਂ ਵੀਕੇਂਡ (ਸ਼ਨੀਵਾਰ ਤੇ ਐਤਵਾਰ) 'ਤੇ ਮੁਕੰਮਲ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ 'ਚ ਸਰਕਾਰੀ ਛੁੱਟੀ ਵਾਲੇ ਦਿਨ ਵੀ ਲੌਕਡਾਊਨ ਰਹੇਗਾ। ਪੰਜਾਬ ਸਰਕਾਰ ਦਾ ਇਹ ਐਲਾਨ ਅੱਜ ਯਾਨੀ ਕਿ ਸ਼ਨੀਵਾਰ ਨੂੰ ਲਾਗੂ ਹੋ ਗਿਆ ਹੈ। ਇਸ ਵਿੱਚ ਕਿਸੇ ਨੂੰ ਵੀ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਘਰੋਂ ਬਾਹਰ ਨਿਕਲਣ ਦੀ ਇਜ਼ਾਜਤ ਨਹੀਂ ਹੈ।
ਪੰਜਾਬ 'ਚ ਵੀਕੇਂਡ ਲੌਕਡਾਊਨ ਅੱਜ ਤੋਂ, ਸਰਹੱਦਾਂ ਨੂੰ ਕੀਤਾ ਗਿਆ ਸੀਲ - ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ
ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਯਾਨੀ ਸ਼ਨੀਵਾਰ ਤੇ ਐਤਵਾਰ ਨੂੰ ਮੁਕੰਮਲ ਲੌਕਡਾਊਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਅਨਲੌਕ ਹੋ ਰਹੇ ਦੇਸ਼ 'ਚ ਕੋਰੋਨਾ ਮਰੀਜ਼ਾ ਦੀ ਗਿਣਤੀ ਤੇ ਮੌਤ ਦਰ ਲਗਾਤਾਰ ਵੱਧ ਹੁੰਦੀ ਜਾ ਰਹੀ ਹੈ। ਇਨ੍ਹਾਂ ਹਾਲਾਤਾਂ 'ਚ ਕੈਪਟਨ ਅਮਰਿੰਦਰ ਸਿੰਘ ਅੱਜ ਇੱਕ ਬਾਰ ਮੁੜ ਤੋਂ ਆਪਣੇ ਫੈਸਬੁਕ ਪੇਜ਼ 'ਚ ਜਨਤਾ ਨਾਲ ਰੂ-ਬ-ਰੂ ਹੋਣਗੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਜਨਤਾ ਵੱਲੋਂ ਪੁੱਛੇ ਜਾ ਰਹੇ ਕਈ ਸਵਾਲਾਂ ਦਾ ਜਵਾਬ ਦੇਣਗੇ।
ਜ਼ਿਕਰਯੋਗ ਹੈ ਕਿ ਵੀਕੇਂਡ (ਸ਼ਨੀਵਾਰ ਤੇ ਐਤਵਾਰ) 'ਤੇ ਮੁਕੰਮਲ ਲੌਕਡਾਊਨ ਦੌਰਾਨ ਪੰਜਾਬ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ, ਜਦੋਂਕਿ ਪੰਜਾਬ ਦੀ ਰਾਜਧਾਨੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਅੰਤਰ-ਰਾਜ ਬੱਸ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਫਲਾਈਟ, ਰੇਲ ਰਾਹੀਂ ਆਉਣ ਵਾਲੇ ਯਾਤਰੀਆਂ ਨੂੰ ਹੁਣ 14 ਦਿਨਾਂ ਲਈ ਘਰ ਵਿੱਚ ਰਹਿਣਾ ਪਵੇਗਾ।