ਚੰਡੀਗੜ੍ਹ: 3 ਸਾਲ ਪੂਰੇ ਹੋਣ 'ਤੇ ਆਪਣੀਆਂ ਪ੍ਰਾਪਤੀਆਂ ਗਿਣਵਾਉਣ ਲਈ ਪੰਜਾਬ ਸਰਕਾਰ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕੈਪਟਨ ਨੇ ਐਲਾਨ ਕੀਤਾ ਕਿ ਉਹ 2022 ਦੀਆਂ ਚੋਣਾਂ ਲੜਨਗੇ। ਉੱਥੇ ਹੀ ਕੈਪਟਨ ਕੈਬਿਨੇਟ ਦੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਆਪਣੀ ਹੀ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਪਾ ਦਿੱਤਾ ਹੈ।
ਨਵਤੇਜ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਰ ਇੱਕ ਸਕੀਮ ਨੂੰ ਲਾਗੂ ਕੀਤਾ ਹੈ, ਜਦਕਿ ਪ੍ਰਚਾਰ ਕਰਨ ਵਿੱਚ ਸਰਕਾਰ ਦੀ ਕਮੀ ਰਹੀ ਹੈ। ਹਾਲਾਂਕਿ, ਚੀਮਾ ਨੇ ਇਹ ਵੀ ਕਿਹਾ ਕਿ ਵਿਰੋਧੀ ਪ੍ਰਚਾਰ ਜ਼ਿਆਦਾ ਕਰਦੇ ਹਨ। ਉੱਥੇ ਹੀ ਨਵਤੇਜ ਚੀਮਾ ਨੇ ਕਿਹਾ ਕਿ ਰਹਿੰਦੇ ਦੋ ਸਾਲਾਂ ਵਿੱਚ ਪਿੰਡਾਂ ਤੇ ਸ਼ਹਿਰਾਂ ਵਿੱਚ ਹੁੰਦੇ ਵਿਕਾਸ ਨੂੰ ਤੁਸੀਂ ਵੇਖੋਗੇ ਤੇ ਆਉਣ ਵਾਲੇ ਅਗਲੇ ਸਾਲ ਦੇ ਬਜਟ ਵਿੱਚ ਵੀ ਵਾਧਾ ਹੋਵੇਗਾ।