ਚੰਡੀਗੜ੍ਹ:ਕਾਂਗਰਸ ਆਗੂ ਨੇ ਆਪਣੀ ਹੀ ਪਾਰਟੀ ਦੇ ਆਗੂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਐਡਵੋਕੇਟ ਗਗਨ ਭਾਟੀਆ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਹਾਈਕਮਾਂਡ ਨੂੰ ਪੱਤਰ ਲਿਖਿਆ ਹੈ ਤੇ ਨਵਜੋਤ ਸਿੱਧੂ ਦਾ ਸ਼ਿਕਾਇਤ ਕੀਤੀ ਹੈ।
ਹਾਈਕਮਾਨ ਨੂੰ ਕੀਤੀ ਸ਼ਿਕਾਇਤ: ਹਾਈਕਮਾਂਡ ਨੂੰ ਲਿਖੇ ਪੱਤਰ ਵਿੱਚ ਗਗਨ ਭਾਟੀਆ ਨੇ ਲਿਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦਾ ਪ੍ਰਚਾਰ ਕਰਨ ਦੀ ਬਜਾਏ ਸਿਰਫ ਆਪਣਾ ਹੀ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਸੇਵਾ ਕਰਨ ਦੀ ਸਹੁੰ ਚੁੱਕਣ ਵਾਲੇ ਆਗੂ ਨੇ ਵੀ ਕਿਹਾ ਕਿ ਉਹ ਅੰਮ੍ਰਿਤਸਰ ਨਹੀਂ ਛੱਡਣਗੇ। ਉਸ ਨੇ ਅੰਮ੍ਰਿਤਸਰ ਸਥਿਤ ਆਪਣੀ ਰਿਹਾਇਸ਼ ਵੀ ਵੇਚ ਦਿੱਤੀ ਅਤੇ ਪੱਕੇ ਤੌਰ 'ਤੇ ਪਟਿਆਲਾ ਆ ਗਏ।