ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਟਾਈਟਲਰ ਨੂੰ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਵਿਧੀ ਗੁਪਤਾ ਆਨੰਦ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਟਾਈਟਲਰ ਦੇ ਵਕੀਲ ਮਨੂ ਸ਼ਰਮਾ ਨੇ ਚਾਰਜਸ਼ੀਟ ਨੂੰ ਪੜ੍ਹਨ ਅਤੇ ਘੋਖਣ ਲਈ ਅਦਾਲਤ ਤੋਂ ਦੋ ਹਫ਼ਤਿਆਂ ਦਾ ਸਮਾਂ ਮੰਗਿਆ। ਅਦਾਲਤ ਨੇ ਇਸ ਸਿਫਾਰਿਸ਼ 'ਤੇ ਇੱਕ ਹਫਤੇ ਦਾ ਸਮਾਂ ਦਿੱਤਾ ਹੈ।
21 ਅਗਸਤ ਨੂੰ ਅਗਲੀ ਸੁਣਵਾਈ : ਟਾਈਟਲਰ ਨੂੰ ਪੇਸ਼ ਹੋਣ ਲਈ ਅਦਾਲਤ ਤੋਂ ਇੱਕ ਹਫ਼ਤੇ ਦਾ ਸਮਾਂ ਮਿਲਿਆ ਹੈ। ਮਾਮਲੇ ਦੀ ਸੁਣਵਾਈ 21 ਅਗਸਤ ਨੂੰ ਦੁਪਹਿਰ 2 ਵਜੇ ਹੋਵੇਗੀ। ਇਸ ਤੋਂ ਪਹਿਲਾਂ 5 ਅਗਸਤ ਨੂੰ ਟਾਈਟਲਰ ਨਿੱਜੀ ਤੌਰ 'ਤੇ ਅਦਾਲਤ 'ਚ ਪੇਸ਼ ਹੋਇਆ ਸੀ। ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਮਿਲਣ ਕਾਰਨ ਟਾਈਟਲਰ ਦੀ ਤਰਫੋਂ ਏ.ਸੀ.ਐੱਮ.ਐੱਮ. ਦੀ ਅਦਾਲਤ 'ਚ ਇਕ ਲੱਖ ਰੁਪਏ ਦਾ ਜ਼ਮਾਨਤ ਬਾਂਡ ਪੇਸ਼ ਕੀਤਾ ਗਿਆ।