ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹਾਲ ਹੀ ਵਿੱਚ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਣ ਇਹ ਮਾਮਲਾ ਵਿਵਾਦ ਦਾ ਰੂਪ ਲੈ ਰਿਹਾ ਹੈ, ਕਿਉਂਕਿ ਪੰਜਾਬ ਦੀ 'ਆਪ' ਸਰਕਾਰ ਦੇ ਇਸ ਹੁਕਮ ਨੂੰ ਅਦਾਲਤ 'ਚ ਚੁਣੌਤੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ।
ਸਰਕਾਰ ਦੇ ਫੈਸਲੇ ਨੂੰ ਗੈਰ-ਸੰਵਿਧਾਨਕ ਦੱਸਿਆ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ 'ਆਪ' ਸਰਕਾਰ ਦੇ ਇਸ ਫੈਸਲੇ ਨਾਲ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ। ਉਨ੍ਹਾਂ ਦੱਸਿਆ ਕਿ ਲੀਗਲ ਸੈੱਲ ਦੇ ਚੇਅਰਮੈਨ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਮੀਦ ਪ੍ਰਗਟਾਈ ਕਿ ਅਦਾਲਤ ਵੱਲੋਂ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਜਾਵੇਗਾ।
ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਫੈਸਲਾ: ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਉਥੇ ਪ੍ਰਬੰਧਕ ਵੀ ਨਿਯੁਕਤ ਕੀਤੇ ਗਏ। ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿਨ੍ਹਾਂ ਵਿੱਚ ਚੋਣਾਂ ਵੀ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾਣਗੀਆਂ।
WhatsApp ਨੇ ਰੋਲਆਊਟ ਕੀਤਾ HD Quality ਫੀਚਰ, ਹੁਣ ਫੋਟੋ ਸ਼ੇਅਰਿੰਗ ਕਰਨਾ ਹੋਵੇਗਾ ਹੋਰ ਵੀ ਮਜ਼ੇਦਾਰ