ਪੰਜਾਬ

punjab

ETV Bharat / state

ਚੰਨੀ ਦੇ ਭਾਣਜੇ ਦੀ ਗ੍ਰਿਫ਼ਤਾਰੀ ਨੂੰ ਕਾਂਗਰਸੀ ਆਗੂ ਸੂਰਜੇਵਾਲਾ ਨੇ ਦੱਸਿਆ 'ਰਾਜਨੀਤਕ ਨੌਟੰਕੀ' - ਚੰਨੀ ਦੇ ਭਾਣਜੇ ਦੀ ਗ੍ਰਿਫ਼ਤਾਰੀ

ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਦੀ ਗ੍ਰਿਫਤਾਰੀ ਕੀਤੀ ਗਈ ਹੈ, ਇਸ ਮਾਮਲੇ ਵਿੱਚ ਕਾਂਗਰਸ ਦੇ ਸੀਨੀਅਰ ਬੁਲਾਰੇ ਰਣਦੀਪ ਸੂਰਜੇਵਾਲਾ ਦਾ ਬਿਆਨ ਸਾਹਮਣੇ ਆਇਆ ਹੈ। ਸੂਰਜੇਵਾਲ ਨੇ ਕਿ ਕਿਹਾ ਹੈ ਪੜੋ ਪੂਰੀ ਖ਼ਬਰ...

Surjewala Reaction On  ED Arrest bhupendra honey , Congress Leader Randeep Surjewala,
ਕਾਂਗਰਸੀ ਆਗੂ ਸੂਰਜੇਵਾਲਾ

By

Published : Feb 4, 2022, 11:25 AM IST

Updated : Feb 4, 2022, 11:31 AM IST

ਚੰਡੀਗੜ੍ਹ:ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ (ED arrests nephew of Charanjit Channi) ਕਰ ਲਿਆ ਹੈ। ਇਸ ਉੱਤੇ ਕਾਂਗਰਸ ਦੇ ਸੀਨੀਅਰ ਬੁਲਾਰੇ ਰਣਦੀਪ ਸੂਰਜੇਵਾਲਾ ਦੀ ਬਿਆਨ ਸਾਹਮਣੇ ਆਇਆ ਹੈ।

ਸੂਰਜੇਵਾਲਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਨੂੰ 'ਰਾਜਨੀਤਕ ਨੌਟੰਕੀ' ਕਰਾਰ ਦਿੱਤਾ। ਇੰਨਾ ਹੀ ਨਹੀਂ, ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਨਾਲ-ਨਾਲ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਉੱਤੇ ਵੀ ਨਿਸ਼ਾਨੇ ਸਾਧੇ।

ਕਾਂਗਰਸ ਦੇ ਸੀਨੀਅਰ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਟਵੀਟ ਕਰਦਿਆ ਲਿਖਿਆ ਕਿ ਪੰਜਾਬ ਵਿੱਚ ਚੋਣਾਂ ਤੋਂ 15 ਦਿਨ ਪਹਿਲਾਂ ਰਾਜਨੀਤਕ ਨੌਟੰਕੀ ਸ਼ੁਰੂ ਹੋ ਗਈ ਹੈ। ਭਾਜਪਾ ਦਾ Election Department- ED ਮੈਦਾਨ ਵਿੱਚ ਉਤਰਿਆ।

ਉਨ੍ਹਾਂ ਨੇ ਅੱਗੇ ਲਿਖਿਆ ਕਿ, ਚੋਣਾਂ ਨੂੰ ਭਟਕਾਉਣ ਲਈ ਭਾਜਪਾਈ ਪ੍ਰਯੋਗ, ਜੋ 6 ਸਾਲ ਪੁਰਾਣੇ ਮਾਮਲੇ ਵਿੱਚ ਚੰਨੀ ਅਤੇ 33 ਸਾਲ ਪੁਰਾਣੇ ਮਾਮਲੇ ਵਿੱਚ ਸਿੱਧੂ ਉੱਤੇ ਹਮਲੇ ਕਰ ਰਹੇ ਹਨ, ਕੇਜਰੀਵਾਲ ਸਾਥ ਦੇ ਰਹੇ ਹਨ।

ਦੱਸਣਯੋਗ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕਰ ਲਿਆ ਹੈ। ਬੀਤੀ ਦੇਰ ਰਾਤ ਭੁਪਿੰਦਰ ਹਨੀ ਦਾ ਸਿਵਲ ਹਸਪਤਾਲ ਜਲੰਧਰ ਵਿਖੇ ਮੈਡੀਕਲ ਕਰਵਾਇਆ ਗਿਆ। ਅੱਜ ਭੁਪਿੰਦਰ ਸਿੰਘ ਹਨੀ ਨੂੰ ਮੋਹਾਲੀ ਵਿਖੇ ਸੀਬੀਆਈ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਮੁੱਖ ਮੰਤਰੀ ਚੰਨੀ ਦੇ ਭਾਣਜੇ ਦੀ ਗ੍ਰਿਫ਼ਤਾਰੀ ਵਾਲੀ ਵੀਡੀਓ ਆਈ ਸਾਹਮਣੇ

ਕੀ ਹੈ ਮਾਮਲਾ ?

ਪੂਰਾ ਮਾਮਲਾ 2018 ਦਾ ਦੱਸਿਆ ਜਾ ਰਿਹਾ ਹੈ ਜਦੋਂ ਰੇਤ ਦੀ ਗੈਰਕਾਨੂੰਨੀ ਮਾਈਨਿੰਗ ਦੇ ਲੈਣ ਦੇਣ ’ਚ ਇਹ ਛਾਪੇਮਾਰੀ ਕੀਤੀ ਗਈ ਸੀ ਅਤੇ ਮੋਹਾਲੀ ’ਚ ਇਸ ਸਬੰਧੀ ਐਫ ਆਰ ਆਈ ਹੋਈ ਸੀ, ਹਾਲਾਂਕਿ ਇਸ ਮਾਮਲੇ ’ਚ ਗੈਰਕਨੂੰਨੀ ਮਾਈਨਿੰਗ ਬੰਦ ਕਰਵਾ ਦਿੱਤੀ ਗਈ ਸੀ, ਪਰ ਈ ਡੀ ਵਲੋਂ ਪੰਜਾਬ ਭਰ ’ਚ ਇਹ ਰੇਡ ਕੀਤੀ ਗਈ ਸੀ।

Last Updated : Feb 4, 2022, 11:31 AM IST

ABOUT THE AUTHOR

...view details