ਚੰਡੀਗੜ੍ਹ: ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪਰਨੀਤ ਕੌਰ ਨੂੰ ਬਿਨ੍ਹਾਂ ਦੇਰੀ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਰਨੀਤ ਕੌਰ ਦੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਹਾਈਕਮਾਂਡ ਨੂੰ ਬਕਾਇਦਾ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਗਈ ਸੀ। ਇਸ ਤੋਂ ਬਾਅਦ ਪਾਰਟੀ ਨੇ ਕਾਰਵਾਈ ਕੀਤੀ ਹੈ। ਦੂਜੇ ਪਾਸੇ ਪਰਨਤੀ ਕੌਰ ਉੱਤੇ ਇਹ ਵੀ ਇਲਜ਼ਾਮ ਲੱਗੇ ਹਨ ਕਿ ਉਹ ਅੰਦਰਖਾਤੇ ਭਾਜਪਾ ਦੀ ਮਦਦ ਕਰ ਰਹੇ ਹਨ। ਕਾਂਗਰਸ ਹਾਈਕਮਾਂਡ ਨੇ ਪਰਨੀਤ ਕੌਰ ਨੂੰ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਵਿੱਚ ਇਸਦਾ ਜਵਾਬ ਦੇਣ ਦੀ ਗੱਲ ਆਖੀ ਹੈ।
ਕੀ ਲਿਖਿਆ ਹੈ ਪੱਤਰ ਵਿੱਚ:ਕਾਂਗਰਸ ਹਾਈਕਮਾਂਡ ਵਲੋਂ ਕੀਤੀ ਗਈ ਕਾਰਵਾਈ ਦੇ ਪੱਤਰ ਅਨੁਸਾਰ ਉਸ ਵਿੱਚ ਜ਼ਿਕਰ ਹੈ ਕਿ ਕਾਂਗਰਸ ਹਾਈਕਮਾਂਡ ਨੂੰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਇਕ ਪਰਨੀਤ ਕੌਰ ਖਿਲਾਫ ਪਾਰਟੀ ਦੇ ਖਿਲਾਫ ਜਾ ਕੇ ਗਤੀਵਿਧੀਆਂ ਕਰਨ ਤੇ ਬੀਜੇਪੀ ਦੀ ਮਦਦ ਕਰਨ ਦੇ ਇਲਜ਼ਾਮਾਂ ਵਾਲਾ ਪੱਤਰ ਮਿਲਿਆ ਸੀ। ਇਹੋ ਜਿਹੇ ਇਲਜ਼ਾਮ ਪਾਰਟੀ ਦੇ ਹੋਰ ਲੀਡਰਾਂ ਨੇ ਵੀ ਲਗਾਏ ਹਨ। ਪੱਤਰ ਵਿੱਚ ਪਰਨੀਤ ਕੌਰ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸਦਾ ਨੋਟਿਸ ਲੈਂਦਿਆਂ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪਰਨੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਬਾਹਰ ਕੀਤਾ ਜਾਵੇ। ਇਸ ਤੋਂ ਇਲਾਵਾ ਲੱਗੇ ਇਲਜ਼ਾਮਾਂ ਦਾ ਤਿੰਨ ਦਿਨਾਂ ਵਿੱਚ ਜਵਾਬ ਵੀ ਦੇਣ।