ਚੰਡੀਗੜ੍ਹ : ਜਗਮੀਤ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੱਖੀ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਬਰਾੜ ਦੀ ਮੌਕਾਪ੍ਰਸਤੀ ਦਾ ਮਜਾਕ ਉਡਾਉਂਦਿਆਂ ਕਿਹਾ ਕਿ ਕਾਂਗਰਸ ਵਿੱਚ ਵਾਪਸੀ ਦੇ ਤਮਾਮ ਰਸਤੇ ਬੰਦ ਹੋਣ ਤੋਂ ਬਾਅਦ ਆਪਣਾ ਸਿਆਸੀ ਵਜੂਦ ਬਚਾਉਣ ਲਈ ਉਸ ਨੇ ਆਖਰੀ ਹੰਭਲਾ ਮਾਰਿਆ ਹੈ।
ਬਾਦਲਾਂ ਨੂੰ ਸੂਤ ਕਰਨ ਵਾਲਾ, ਡਿੱਗਿਆ ਬਾਦਲਾਂ ਦੇ ਪੈਰਾਂ 'ਚ - trinmul congress
ਪੰਜਾਬ ਦੇ ਮੁੱਖ ਮੰਤਰੀ ਦੁਆਰਾ ਤ੍ਰਿਣਮੂਲ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਦੁਆਰਾ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਦਰਖ਼ਾਸਤਾਂ ਕਰਨ ਨੂੰ ਲੈ ਕੇ ਭੇਜੇ ਗਏ ਸੰਦੇਸ਼ਾਂ ਨੂੰ ਸਾਂਝੀਆਂ ਕਰਦਿਆਂ ਕਿਹਾ ਕਿ ਬੰਦੇ ਅੱਜ-ਕੱਲ੍ਹ ਸਿਆਸਤ ਵਿੱਚ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਤੁਹਾਨੂੰ ਦੱਸ ਦਈਏ ਕਿ ਜਗਮੀਤ ਬਰਾੜ ਨੇ ਤ੍ਰਿਣਮੂਲ ਨੂੰ ਛੱਡ ਕੇ ਬਾਦਲਾਂ ਦੇ ਟੋਲੇ ਵਿੱਚ ਛਾਲ ਮਾਰੀ ਹੈ।
Captain vs Brar
ਪਿਛਲੇ ਕੁਝ ਹਫ਼ਤਿਆਂ ਤੋਂ ਸ੍ਰੀ ਬਰਾੜ ਪਾਸੋਂ ਪ੍ਰਾਪਤ ਹੋਏ ਵੱਟਸਐਪ ਸੰਦੇਸ਼ਾਂ ਦੀ ਲੜੀ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਸਿਆਸਤ ਵਿੱਚ ਵਾਪਸੀ ਲਈ ਤਿਲਮਿਲਾ ਰਿਹਾ ਸੀ ਅਤੇ ਅਖੀਰ ਉਸ ਨੇ ਬਾਦਲਾਂ ਨਾਲ ਜਾਣ ਦਾ ਫ਼ੈਸਲਾ ਕੀਤਾ ਜਦਕਿ ਉਸ ਨੇ ਵਾਅਦਾ ਕੀਤਾ ਸੀ ਕਿ ਜੇ ਕਾਂਗਰਸ ਉਸ ਨੂੰ ਵਾਪਸ ਲਿਆਉਣ ਲਈ ਸਹਿਮਤ ਹੁੰਦੀ ਹੈ ਤਾਂ ਉਹ ਬਾਦਲਾਂ ਨਾਲ ਨਜਿੱਠਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਭਾਵਕ ਗੱਲ ਹੈ ਕਿ ਸ੍ਰੀ ਬਰਾੜ ਅੱਗੇ ਇਕ ਸਿਆਸੀ ਏਜੰਡਾ ਹੈ ਅਤੇ ਇਸ ਲਈ ਉਹ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।
Last Updated : Apr 19, 2019, 11:27 PM IST