ਚੰਡੀਗੜ੍ਹ: ਸੀਨੀਅਰ ਕਾਂਗਰਸ ਆਗੂ ਰਾਜੀਵ ਸ਼ੁਕਲਾ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸ਼ਾਂਤੀਪੂਰਨ ਤਰੀਕੇ ਨਾਲ ਨਾਗਰਿਤਾ ਸੋਧ ਕਾਨੂੰਨ ਦਾ ਵਿਰੋਧ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪੜ੍ਹੇ ਲਿਖੇ ਨੌਜਵਾਨ ਵਿਦਿਆਰਥੀ ਵੀ ਇਸ ਦਾ ਵਿਰੋਧ ਕਰ ਰਹੇ ਹਨ ਤੇ ਨਾ ਪੜ੍ਹਿਆ ਲਿਖਿਆ ਵਰਗ ਵੀ ਇਸ ਦੇ ਹੱਕ ਵਿੱਚ ਨਹੀਂ ਹੈ।
ਉਨ੍ਹਾਂ ਕਿਹਾ ਕਿ ਜੇ ਗੱਲ ਨਾਗਰਿਕਤਾ ਦੀ ਹੈ ਤਾਂ ਸ਼੍ਰੀਲੰਕਾ ਦੇ ਵਿੱਚ ਵੀ ਤਾਮਿਲਾਂ ਦੀ ਨਾਗਰਿਕਤਾ ਦਾ ਖਿਆਲ ਕਰਨਾ ਚਾਹੀਦਾ ਕਿਉਂਕਿ ਉਹ ਤਾਮਿਲ ਬ੍ਰਾਹਮਣ ਹਨ ਜੋ ਕਿ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ, ਜਿਸ ਤਰ੍ਹਾਂ ਦਾ ਸਾਹਮਣਾ ਭਾਰਤ ਦੇ ਵਿੱਚ ਮੁਸਲਮਾਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਚਰਮਰਾ ਗਈ ਹੈ ਉਸ ਤੋਂ ਧਿਆਨ ਹਟਾਉਣ ਦੇ ਲਈ ਸਰਕਾਰ ਦੇ ਵੱਲੋਂ ਅਜਿਹੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਸ਼ੁਕਲਾ ਨੇ ਕਿਹਾ ਅੱਜ ਆਮ ਆਦਮੀ ਬਹੁਤ ਪ੍ਰੇਸ਼ਾਨ ਹੈ ਉਨ੍ਹਾਂ ਕਿਹਾ ਸੰਸਦ ਵਿੱਚ ਇਹੋ ਜਿਹੇ ਕਾਨੂੰਨ ਲਿਆ ਕੇ ਦੇਸ਼ ਵਿੱਚ ਹਿੰਸਾ ਭੜਕਾਉਣਾ ਚੰਗੀ ਗੱਲ ਨਹੀਂ ਹੈ।
ਅਕਾਲੀ ਦਲ ਵੱਲੋਂ ਪਹਿਲਾ ਨਾਗਰਿਕਤਾ ਸੋਧ ਕਾਨੂੰਨ ਦਾ ਸਮਰਥਨ ਫਿਰ ਵਿਰੋਧ ਕਰਨ ਦੇ ਮਾਮਲੇ 'ਤੇ ਸ਼ੁਕਲਾ ਨੇ ਕਿਹਾ ਕਿ ਇਸ ਨੂੰ ਸਮਝਣ ਦੀ ਲੋੜ ਹੈ ਕਿ ਜਦੋਂ ਅਕਾਲੀ ਦਲ ਨੇ ਪਹਿਲਾਂ ਤਾਂ ਇਸ ਬਿੱਲ ਨੂੰ ਪਾਸ ਕਰਵਾਉਣ ਦੇ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਤੇ ਹੁਣ ਜਦੋਂ ਪੂਰੇ ਦੇਸ਼ ਦੇ ਵਿੱਚ ਇਸ ਦਾ ਵਿਰੋਧ ਹੋ ਰਿਹਾ ਹੈ ਤਾਂ ਰਾਜਨੀਤੀ ਕਰਨ ਲਈ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਾਂਗਰਸ ਦੇ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਸ਼ਾਂਤੀਪੂਰਨ ਤਰੀਕੇ ਦੇ ਨਾਲ ਜਾਰੀ ਰਹੇਗਾ।
ਇਹ ਵੀ ਪੜੋ: ਸਫ਼ਰ-ਏ-ਸ਼ਹਾਦਤ ਤਹਿਤ ਗੁਰਦੁਆਰਾ ਸ਼ਾਹੀ ਟਿੱਬੀ ਦਾ ਇਤਿਹਾਸ