ਪੰਜਾਬ

punjab

ETV Bharat / state

ਸਹਿਕਾਰੀ ਖੰਡ ਮਿੱਲਾਂ ਗੰਨਾ ਕਾਸ਼ਤਕਾਰਾਂ ਨੂੰ ਵੱਧ ਪੈਦਾਵਾਰ ਵਾਲੀਆਂ ਕਿਸਮਾਂ ਦਾ ਸ਼ੁੱਧ ਬੀਜ ਮੁਫ਼ਤ ਕਰਵਾਉਣਗੀਆਂ ਮੁਹੱਈਆ

ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਵਧੇਰੇ ਝਾੜ ਦੇਣ ਵਾਲੀਆਂ ਵਧੀਆ ਕਿਸਮਾਂ ਦਾ ਸ਼ੁੱਧ ਬੀਜ ਮੁਫ਼ਤ ਦਿੱਤਾ ਜਾਵੇਗਾ।

ਸਹਿਕਾਰੀ ਖੰਡ ਮਿੱਲਾਂ
ਸਹਿਕਾਰੀ ਖੰਡ ਮਿੱਲਾਂ

By

Published : May 3, 2020, 8:09 PM IST

ਚੰਡੀਗੜ੍ਹ: ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਵਧੇਰੇ ਝਾੜ ਦੇਣ ਵਾਲੀਆਂ ਵਧੀਆ ਕਿਸਮਾਂ ਦਾ ਸ਼ੁੱਧ ਬੀਜ ਮੁਫ਼ਤ ਦਿੱਤਾ ਜਾਵੇਗਾ।

ਰੰਧਾਵਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਖੇਤੀਬਾੜੀ ਅਤੇ ਕਿਸਾਨਾਂ 'ਤੇ ਪੈ ਰਹੇ ਆਰਥਿਕ ਪ੍ਰਭਾਵ ਨੂੰ ਘੱਟ ਕਰਨ ਅਤੇ ਗੰਨਾ ਕਾਸ਼ਤਕਾਰਾਂ ਦੀ ਸਹੂਲਤ ਲਈ ਪੰਜਾਬ ਸਹਿਕਾਰੀ ਖੰਡ ਮਿੱਲਾਂ ਵੱਲੋਂ ਚੰਗੀਆਂ ਕਿਸਮਾਂ ਦੇ ਗੰਨੇ ਦੀ ਬੀਜ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਬਿਨਾਂ ਕਿਸੇ ਕੀਮਤ ਦੇ ਦਿੱਤੀ ਜਾਣੀ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ੂਗਰਫੈਡ ਨੂੰ ਸਹਿਕਾਰੀ ਖੰਡ ਮਿੱਲਾਂ ਦੇ ਖੇਤਰ ਵਿੱਚ ਪੈਂਦੇ ਗੰਨਾ ਕਾਸ਼ਤਕਾਰਾਂ ਨੂੰ ਸ਼ੁੱਧ ਬੀਜ ਮੁਹੱਈਆ ਕਰਵਾਉਣ ਲਈ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਇਲਾਕੇ ਲਈ ਤਿੰਨ ਸਾਲ ਦਾ ਬੀਜ ਵਿਕਾਸ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ।

ਵੱਧ ਪੈਦਾਵਾਰ ਅਤੇ ਖੰਡ ਦੀ ਮਾਤਰਾ ਵਾਲੀਆਂ ਕਿਸਮਾਂ ਦੇ ਬੀਜ ਆਈ.ਸੀ.ਏ.ਆਰ. ਕੋਇੰਬਟੂਰ ਦੇ ਖੇਤਰੀ ਕੇਂਦਰ ਕਰਨਾਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਪੂਰਥਲਾ ਕੇਂਦਰ ਦਾ ਸਹਿਯੋਗ ਲੈ ਕੇ ਤਿਆਰ ਕੀਤੇ ਜਾ ਰਹੇ ਹਨ।

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਬੀਜ ਵਿਕਾਸ ਪ੍ਰੋਗਰਾਮ ਤਹਿਤ ਵਧੀਆ ਕਿਸਮਾਂ ਦੇ ਬੀਜ ਮੁਹੱਈਆ ਕਰਵਾ ਕੇ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਿੱਚ ਆਉਂਦੇ 2-3 ਸਾਲਾਂ ਦੌਰਾਨ ਡੇਢ ਗੁਣਾ ਤੱਕ ਵਾਧਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸੇ ਪ੍ਰੋਗਰਾਮ ਤਹਿਤ ਕਲਾਨੌਰ ਵਿਖੇ ਗੰਨਾ ਵਿਕਾਸ ਅਤੇ ਖੋਜ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ। ਜਿਸ ਵਿੱਚ ਗੰਨੇ ਦੀਆਂ ਉੱਚ ਕੁਆਲਿਟੀ ਦੀਆਂ ਕਿਸਮਾਂ ਦੇ ਬੀਜ ਤਿਆਰ ਕਰਨ ਤੋਂ ਇਲਾਵਾ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਖੇਤੀ ਸਬੰਧੀ ਵਧੇਰੇ ਝਾੜ ਲੈਣ ਲਈ ਆਧੁਨਿਕ ਤਕਨੀਕਾਂ ਬਾਰੇ ਵੀ ਸਿਖਲਾਈ ਦਿੱਤੀ ਜਾਵੇਗੀ।

ਇਹ ਵੀ ਪੜੋ:ਸਮਰਾਲਾ ਵਿੱਚ 13 ਏਕੜ 'ਚ ਕਣਕ ਦੇ ਨਾੜ ਨੂੰ ਲੱਗੀ ਅੱਗ

ਸ਼ੂਗਰਫੈਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਪੈ ਰਹੇ ਮਾੜੇ ਅਸਰ ਦੌਰਾਨ ਜ਼ਿੰਮੀਦਾਰਾਂ ਨੂੰ ਤੁਰੰਤ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ 50 ਕਰੋੜ ਰੁਪਏ ਗੰਨੇ ਦੀ ਬਕਾਇਆ ਕੀਮਤ ਜਾਰੀ ਕੀਤੀ ਗਈ।

ABOUT THE AUTHOR

...view details