ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਕਲਾਸ ਦੀ ਲਿਖਤੀ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਉਥੇ ਹੀ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਇਸ ਦੌਰਾਨ ਬਾਕੀ ਰਹਿੰਦੇ ਪੇਪਰਾਂ ਦੀ ਤਿਆਰੀ ਕਰਨ ਲਈ ਉਨ੍ਹਾਂ ਨੂੰ ਅਭਿਆਸ ਪੇਪਰ ਉਪਲੱਬਧ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਸੋਸ਼ਲ ਮੀਡੀਆ ਉੱਤੇ ਵਾਇਰਸ ਸਿੱਖਿਆ ਸਕੱਤਰ ਦੇ ਇੱਕ ਸਕੱਤਰ ਕ੍ਰਿਸ਼ਨ ਕੁਮਾਰ ਦੇ ਇਸ ਸੰਦੇਸ਼ 'ਚ ਕਿਹਾ ਗਿਆ ਹੈ ਕਿ ਸਕੂਲ ਪ੍ਰਮੁੱਖਾਂ ਅਧਿਆਪਕਾਂ ਤੇ ਅਧਿਕਾਰੀਆਂ ਵੱਲੋਂ ਪਿਛਲੇ ਕੁਝ ਮਹੀਨੇ ਤੋਂ ਮਿਸ਼ਨ-ਸ਼ਤ-ਪ੍ਰਤੀਸ਼ਤ ਦੇ ਲਈ ਬਹੁਤ ਮਿਹਨਤ ਕੀਤੀ ਗਈ ਹੈ।
ਵਿਦਿਆਰਥੀਆਂ ਦੇ ਵਧੀਆ ਨਤੀਜਿਆਂ ਦੇ ਲਈ ਬਹੁਤ ਸਾਰੇ ਅਧਿਆਪਕਾਂ ਨੇ ਐਕਸਟਰਾ ਕਲਾਸਾਂ ਲਗਾ ਕੇ ਬੱਚਿਆਂ ਨੂੰ ਮਿਹਨਤ ਕਰਵਾਈ ਹੈ ਪਰ ਕੋਰੋਨਾ ਵਾਇਰਸ ਦੇ ਕਾਰਨ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ 5ਵੀਂ ਕਲਾਸ ਦੀਆਂ ਸਲਾਨਾ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰਨਾ ਪਿਆ।
5ਵੀਂ ਕਲਾਸ ਦੇ ਗਣਿਤ ਤੇ ਹਿੰਦੀ ਵਿਸ਼ੇ ਦੇ ਰਹਿੰਦੇ ਪੇਪਰ ਦੇ ਸਬੰਧ ਵਿੱਚ ਬਹੁਤ ਸਾਰੇ ਅਧਿਆਪਕਾਂ ਵੱਲੋਂ ਦਿੱਤੇ ਗਏ ਸੁਝਾਅ ਦੇ ਮੁਤਾਬਕ 5ਵੀਂ ਕਲਾਸ ਦੇ ਮੁਲਤਵੀ ਕੀਤੇ ਗਏ ਪੇਪਰ ਚੋਂ ਰੋਜ਼ਾਨਾ ਇੱਕ ਪੇਪਰ ਬੱਚਿਆਂ ਦੇ ਮਾਪਿਆਂ ਦੇ ਗਰੁੱਪ ਵਿੱਚ ਸ਼ੇਅਰ ਕਰਦੇ ਹੋਏ ਸਾਰਿਆਂ ਅਧਿਆਪਕਾਂ ਸਕੂਲ ਪ੍ਰਮੁੱਖਾਂ ਤੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਪੇਪਰ ਨੂੰ ਸੋਸ਼ਲ ਮੀਡੀਆ ਰਾਹੀ ਵੱਡੇ ਪੱਧਰ ਉੱਤੇ ਬੱਚਿਆਂ ਨਾਲ ਸਾਂਝਾ ਕਰਨ ਤਾਂਕਿ ਬੱਚੇ ਘਰ ਬੈਠ ਕੇ ਰੋਜ਼ਾਨਾ ਆਪਣਾ ਅਭਿਆਸ ਕਰਦੇ ਰਹਿਣ।