ਚੰਡੀਗੜ੍ਹ: ਪੰਜਾਬ ਵਾਸੀ ਬਹੁਤ ਜਲਦ ਕੋਵਾ ਐਪ ਰਾਹੀਂ ਪੂਰੇ ਸੂਬੇ ਵਿਚ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਉਪਲੱਬਧ ਬੈੱਡਾਂ ਦੀ ਗਿਣਤੀ ਦਾ ਪਤਾ ਲਗਾ ਸਕਣਗੇ। ਇਸ ਦੇ ਨਾਲ ਹੀ ਜਿਨ੍ਹਾਂ ਵਿਅਕਤੀਆਂ ਨੇ ਕੋਰੋਨਾ ‘ਤੇ ਜਿੱਤ ਹਾਸਲ ਕੀਤੀ ਹੈ, ਉਹ ਦੂਜਿਆਂ ਦੀ ਮਦਦ ਕਰਨ ਦੇ ਮਕਸਦ ਨਾਲ ਪਲਾਜ਼ਮਾ ਦਾਨ ਕਰਨ ਲਈ ਆਪਣੀ ਸਵੈਇੱਛਾ ਕੋਵਾ ਐਪ ਰਾਹੀਂ ਪ੍ਰਗਟਾ ਸਕਣਗੇ।
'ਕੋਵਾ ਐਪ ਦੇਵੇਗਾ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਬੈੱਡਾਂ ਦੀ ਜਾਣਕਾਰੀ' ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਕੋਵਾ ਐਪ ਕੋਵਿਡ-19 ਦੌਰਾਨ ਪੰਜਾਬ ਵਾਸੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਵਾ ਉੱਤੇ ਹੁਣ ਤੱਕ ਕੁੱਲ 50 ਲੱਖ ਲੋਕਾਂ ਦੀ ਰਜਿਸਟਰੇਸ਼ਨ ਹੋਈ, ਜੋ ਰੋਜ਼ਾਨਾ ਵਧ ਰਹੀ ਹੈ।
'ਕੋਵਾ ਐਪ ਦੇਵੇਗਾ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਬੈੱਡਾਂ ਦੀ ਜਾਣਕਾਰੀ' ਐਪਲੀਕੇਸ਼ਨ ਸਮੇਂ ਦੇ ਨਾਲ ਵਿਕਸਤ ਹੁੰਦੀ ਰਹੀ ਹੈ ਅਤੇ ਰਾਜ ਵਿੱਚ ਕਰਫਿਊ ਦੇ ਸਮੇਂ ਅਤੇ ਦੇਸ਼ ਭਰ ਵਿੱਚ ਤਾਲਾਬੰਦੀ ਦੌਰਾਨ, ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਤਕਨੀਕੀ ਟੀਮ ਸਖ਼ਤ ਮਿਹਨਤ ਕਰਦੀ ਰਹੀ ਹੈ ਅਤੇ ਲੋੜੀਂਦੀਆਂ ਵਿਸ਼ੇਸ਼ਤਾਵਾਂ ਨੂੰ ਸ਼ਾਮਲ ਕਰਦੀ ਰਹੀ ਹੈ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਆਨਲਾਈਨ ਓਪੀਡੀ ਲਈ ਇਸ ਨੂੰ ਈ-ਸੰਜੀਵਨੀ ਨਾਲ ਜੋੜਿਆ ਗਿਆ ਹੈ ਅਤੇ ਹੁਣ ਤੱਕ 1300 ਤੋਂ ਵੱਧ ਸਲਾਹ-ਮਸ਼ਵਰੇ ਕੀਤੇ ਜਾ ਚੁੱਕੇ ਹਨ।
ਕੋਵਾ ਐਪ ਵਿੱਚ ਪ੍ਰਵਾਸੀ ਮਜ਼ਦੂਰਾਂ ਵਾਸਤੇ ਖਾਣੇ, ਆਪਣੇ ਪਿੱਤਰੀ ਰਾਜ ਜਾਣ ਲਈ ਰਜਿਸਟਰ ਕਰਨ ਅਤੇ ਰੇਲ ਗੱਡੀ ਦੀ ਟਿਕਟ ਬੁੱਕ ਕਰਵਾਉਣ ਲਈ ਵੀ ਵਿਕਲਪ ਹਨ। ਨਾਗਰਿਕਾਂ ਨਾਲ ਉਨਾਂ ਦੇ ਖੇਤਰ ਵਿੱਚ ਕਰਿਆਨੇ/ਜ਼ਰੂਰੀ ਵਸਤਾਂ ਪ੍ਰਦਾਨ ਕਰਨ ਵਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਹ ਕਰਿਆਨੇ ਦਾ ਸਾਮਾਨ ਆਨਲਾਈਨ ਵੀ ਬੁੱਕ ਕਰਨ ਸਕਦੇ ਹਨ।
ਮਹਾਜਨ ਨੇ ਦੱਸਿਆ ਕਿ ਕਰਫਿਊ ਦੇ ਸਮੇਂ ਦੌਰਾਨ ਆਨ ਲਾਈਨ ਕਰਫਿਊ ਪਾਸ ਬਣਵਾਉਣ ਦਾ ਵਿਕਲਪ ਕੋਵਾ ਐਪ ਵਿੱਚ ਸ਼ਾਮਲ ਕੀਤਾ ਗਿਆ ਸੀ ਜੋ ਕਿ ਸਬੰਧਤ ਨੋਡਲ ਅਧਿਕਾਰੀਆਂ ਤੋਂ ਅਧਾਰਿਤ ਮਨਜ਼ੂਰੀ ਸੀ।