ਪੰਜਾਬ

punjab

ETV Bharat / state

ਕੋਵਿਡ-19: ਪੰਜਾਬ 'ਚ 93 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 2608

ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 93 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2608 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 451 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 51 ਲੋਕਾਂ ਦੀ ਮੌਤ ਹੋਈ ਹੈ।

punjab new cases coronavirus
punjab new cases coronavirus

By

Published : Jun 7, 2020, 8:19 PM IST

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 93 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2608 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 451 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 51 ਲੋਕਾਂ ਦੀ ਮੌਤ ਹੋਈ ਹੈ।

punjab new cases coronavirus

ਇਨ੍ਹਾਂ 93 ਨਵੇਂ ਮਾਮਲਿਆਂ ਵਿੱਚੋਂ 10 ਲੁਧਿਆਣਾ, 35 ਅੰਮ੍ਰਿਤਸਰ, 1 ਪਟਿਆਲਾ, 1 ਫ਼ਤਿਹਗੜ੍ਹ ਸਾਹਿਬ, 7 ਪਟਿਆਲਾ, 23 ਜਲੰਧਰ, 5 ਸੰਗਰੂਰ, 2 ਪਠਾਨਕੋਟ, 3 ਫ਼ਰੀਦਕੋਟ, 1 ਫਾਜ਼ਲਿਕਾ, 3 ਗੁਰਦਾਸਪੁਰ, 1 ਬਰਨਾਲਾ, 1 ਹੁਸ਼ਿਆਰਪੁਰ ਅਤੇ 1 ਮਾਮਲੇ ਮੋਹਾਲੀ ਤੋਂ ਸਾਹਮਣੇ ਆਏ ਹਨ।

punjab new cases coronavirus

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2608 ਮਰੀਜ਼ਾਂ ਵਿੱਚੋਂ 2106 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 451 ਐਕਟਿਵ ਮਾਮਲੇ ਹਨ।

punjab new cases coronavirus

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 1,24,266 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2608 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ABOUT THE AUTHOR

...view details