ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹੈ ਜਿਸ ਨੂੰ ਵੇਖਦਿਆਂ ਹੁਣ ਸਰਕਾਰ ਨੇ ਪੰਜਾਬ ਵਿੱਚ ਕਰਫਿਊ ਲਗਾ ਦਿੱਤਾ ਹੈ। ਇਹ ਕਰਫਿਊ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।
ਦਰਅਸਲ ਪੰਜਾਬ ਸਰਕਾਰ ਵੱਲੋਂ ਪਹਿਲਾਂ 31 ਮਾਰਚ ਤੱਕ ਤਾਲਾਬੰਦੀ ਕੀਤੀ ਗਈ ਸੀ ਪਰ ਹੁਣ ਪੂਰਨ ਤੌਰ ਉੱਤੇ ਕਰਫਿਊ ਲਗਾ ਦਿੱਤਾ ਗਿਆ ਹੈ। ਅੱਜ ਬਾਅਦ ਦੁਪਹਿਰ 2:00 ਵਜੇ ਤੋਂ ਸਮੁੱਚੇ ਪੰਜਾਬ ’ਚ ਕਰਫ਼ਿਊ ਲੱਗ ਗਿਆ ਹੈ। ਇਸੇ ਲਈ ਹੁਣ ਮੁੱਖ ਮੰਤਰੀ ਨੇ ਮੁੱਖ ਸਕੱਤਰ ਤੇ ਡੀਜੀਪੀ ਨਾਲ ਸੂਬੇ ਦੇ ਸਮੁੱਚੇ ਹਾਲਾਤ ਦਾ ਜਾਇਜ਼ਾ ਲੈਣ ਤੋਂ ਬਾਅਦ ਕਰਫ਼ਿਊ ਲਾਉਣ ਦਾ ਐਲਾਨ ਕਰ ਦਿੱਤਾ ਹੈ।