ਪੰਜਾਬ

punjab

ETV Bharat / state

ਕੋਵਿਡ-19 : ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ 'ਚ ਵਧਾਈ ਡਾਕਟਰੀ ਸਮਰੱਥਾ - doctors strength increased in patiala & amritsa

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਨੇ ਕੋਵਿਡ-19 ਦੇ ਚੱਲਦਿਆਂ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਡਾਕਟਰਾਂ ਦੀ ਸਮਰੱਥਾ ਨੂੰ ਦੁੱਗਣਾ ਕਰ ਦਿੱਤਾ ਹੈ।

ਕੋਵਿਡ-19 : ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ 'ਚ ਵਧਾਈ ਡਾਕਟਰੀ ਸਮਰੱਥਾ
ਕੋਵਿਡ-19 : ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ 'ਚ ਵਧਾਈ ਡਾਕਟਰੀ ਸਮਰੱਥਾ

By

Published : Mar 28, 2020, 8:53 PM IST

ਚੰਡੀਗੜ੍ਹ : ਦੁਨੀਆਂ ਭਰ ਵਿੱਚ ਚਿੰਤਾ ਦਾ ਵਿਸ਼ਾ ਬਣੇ ਹੋਏ ਕੋਵਿਡ-19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੇ ਟੈਸਟ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਹੈ। ਉੱਕਤ ਜਾਣਕਾਰੀ ਡਾਕਟਰੀ ਸਿੱਖਿਆ ਅਤੇ ਖ਼ੋਜ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਦਿੱਤੀ।

ਜਾਣਕਾਰੀ ਦਿੰਦਿਆ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਬੀਮਾਰੀ ਦੇ ਟਾਕਰੇ ਲਈ ਜੰਗੀ ਪੱਧਰ ਉੱਤੇ ਤਿਆਰੀ ਕੀਤੀ ਗਈਆਂ ਹਨ, ਜਿਵੇਂ ਕਿ

  • ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਟੈਸਟ ਕਰਨ ਵਾਲੀਆਂ ਇੱਕ-ਇੱਕ ਪੀ.ਸੀ.ਆਰ ਮਸ਼ੀਨ ਵਿੱਚ ਵਾਧਾ
  • ਟੈਸਟ ਕਰਨ ਵਿੱਚ ਸਮਰੱਥ ਸਟਾਫ਼ ਦੀਆਂ ਸ਼ਿਫਟਾਂ ਵੀ ਵਧਾ ਦਿੱਤੀਆ ਗਈਆਂ ਹਨ
  • ਆਈ.ਆਈ.ਟੀ. ਰੋਪੜ ਤੋਂ ਵੀ ਇੱਕ ਬਾਇਉ ਸੁਰੱਖਿਆ ਯੰਤਰ ਦੀ ਮੈਡੀਕਲ ਕਾਲਜ ਪਟਿਆਲਾ ਵਿਖੇ ਤਬਦੀਲੀ
  • ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਹਫ਼ਤੇ ਦੇ 7 ਦਿਨ 24 ਘੰਟੇ ਕੰਮ ਕਰ ਰਿਹਾ ਹੈ
  • ਰੋਜ਼ਾਨਾ ਸਥਿਤੀ ਦਾ ਮੁਲਾਂਕਣ ਕਰਨ ਲਈ ਤਿੰਨੇ ਮੈਡੀਕਲ ਕਾਲਜਾਂ ਤੋਂ ਰਿਪੋਰਟ ਲਈ ਜਾ ਰਹੀ ਹੈ
  • ਮੈਡੀਕਲ ਕਾਲਜ ਵਿਖੇ ਲੋਕਾਂ ਨੂੰ ਇਸ ਬੀਮਾਰੀ ਸਬੰਧੀ ਸਹੀ ਜਾਣਕਾਰੀ ਅਤੇ ਸਲਾਹ ਦੇਣ ਲਈ ਡੈਸਕ ਸਥਾਪਿਤ ਕੀਤੇ
  • ਪ੍ਰੋਟੋਕੋਲ ਦੇ ਅਨੁਸਾਰ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਲਈ ਵੀ ਸਹਾਇਤਾ ਕਾਊਂਟਰ ਸਥਾਪਿਤ ਕੀਤੇ
  • ਕੋਵਿਡ-19 ਸਬੰਧੀ ਵਿਸ਼ਵ ਸਿਹਤ ਸੰਗਠਨ ਦੀਆਂ ਨਵੀਂਆਂ ਹਦਾਇਤਾਂ ਅਤੇ ਖੋਜਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ
  • ਐਪੀਡੀਮੋਲੋਜਿਸਟ ਵਲੋਂ ਰੋਜ਼ਾਨਾ ਸਥਿਤੀ ਦਾ ਮੁਲਾਂਕਣ ਕੀਤਾ ਜਾਂਦਾ ਹੈ ਅਤੇ ਲੋੜੀਂਦੇ ਸਾਜੋ ਸਾਮਾਨ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ

ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸੂਬੇ ਦੇ ਸਾਰੇ ਡਾਕਟਰਾਂ ਅਤੇ ਦੂਸਰੇ ਮੈਡੀਕਲ ਅਮਲਿਆਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮੁਸ਼ਕਿਲ ਸਮੇਂ ਵਿੱਚ ਮਨੁੱਖਤਾ ਦੀ ਸੇਵਾ ਹੀ ਅਸਲ ਸੇਵਾ ਹੈ।

For All Latest Updates

TAGGED:

ABOUT THE AUTHOR

...view details