ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਪਸਾਰ ਕਾ ਨੂੰ ਵੇਖਦਿਆਂ ਲੋੜਵੰਦਾਂ ਨੂੰ ਮੁਫਤ ਭੋਜਨ, ਪਨਾਹਗਾਹ ਅਤੇ ਦਵਾਈਆਂ ਮੁਹੱਈਆ ਕਰਾਉਣ ਦੀ ਹਦਾਇਤ ਕੀਤੀ ਹੈ।
COVID-19: ਕੈਪਟਨ ਨੇ ਲੋੜਵੰਦਾਂ ਲਈ 20 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੀਤੀ ਮਨਜ਼ੂਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਲਾਬੰਦੀ ਦੌਰਾਨ ਲੋੜਵੰਦਾਂ ਨੂੰ ਮੁਫ਼ਤ ਭੋਜਨ, ਪਨਾਹਗਾਹ ਅਤੇ ਦਵਾਈਆਂ ਮੁਹੱਈਆ ਕਰਾਉਣ ਦੀ ਹਦਾਇਤ ਦਿੱਤੀ ਹੈ। ਇਸ ਦੇ ਲਈ ਉਨ੍ਹਾਂ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 20 ਕਰੋੜ ਰੁਪਏ ਮਨਜ਼ੂਰ ਕੀਤੇ ਹਨ।
ਫ਼ੋਟੋ।
ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 20 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰ, ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਹਰ ਸਹਾਇਤਾ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।
ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਤਾਲਾਬੰਦੀ ਕੀਤੀ ਗਈ ਹੈ ਅਤੇ ਬਹੁਤ ਲੋਕਾਂ ਦਾ ਕੰਮਕਾਜ ਤਾਲਾਬੰਦੀ ਕਾਰਨ ਪ੍ਰਭਾਵਿਤ ਹੋ ਰਿਹਾ ਹੈ। ਦੇਸ਼ ਵਿੱਚ ਇਸ ਸਮੇਂ ਕੋਰੋਨਾ ਵਾਇਰਸ ਦੇ 415 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 8 ਦੀ ਮੌਤ ਵੀ ਹੋ ਗਈ ਹੈ।