ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਦੇ ਢਾਈ ਸਾਲ ਮੁਕੰਮਲ ਹੋਣ ਮੌਕੇ ਆਪਣੇ ਹੀ ਢੰਗ ਨਾਲ ਮਜ਼ਾਕ ਉਡਾਉਂਦਿਆਂ ਇੱਕ ਟਵੀਟ ਕੀਤਾ ਹੈ।
ਦਲਜੀਤ ਚੀਮਾ ਨੇ ਉਡਾਇਆ ਕੈਪਟਨ ਸਰਕਾਰ ਦਾ ਮਜ਼ਾਕ - ਦਲਜੀਤ ਚੀਮਾ ਪੰਜਾਬ ਸਰਕਾਰ
ਡਾ. ਚੀਮਾ ਨੇ ਕਾਂਗਰਸ 'ਤੇ ਤੰਜ ਕਸਦਿਆਂ ਟਵਿੱਟਰ ਉੱਤੇ ਵਧਾਈ ਸੰਦੇਸ਼ ਦਿੰਦਿਆਂ ਲਿਖਿਆ ਕਿ ਸਾਰੇ ਪੰਜਾਬੀਆਂ ਨੂੰ ਇਹ ਗੱਲ ਨੋਟ ਕਰ ਲੈਣੀ ਚਾਹੀਦੀ ਹੈ ਕਿ ਕਾਂਗਰਸ ਦੇ ਚੋਣ–ਮੈਨੀਫ਼ੈਸਟੋ ਵਿੱਚ ਕੀਤੇ ਗਏ 161 ਵਾਅਦਿਆਂ ਵਿੱਚੋਂ 140 ਪੂਰੇ ਕਰ ਦਿੱਤੇ ਗਏ ਹਨ।

ਡਾ. ਚੀਮਾ ਨੇ ਟਵਿੱਟਰ ਉੱਤੇ ਵਧਾਈ ਸੰਦੇਸ਼ ਦਿੰਦਿਆਂ ਲਿਖਿਆ ਹੈ ਕਿ ਸਾਰੇ ਪੰਜਾਬੀਆਂ ਨੂੰ ਇਹ ਗੱਲ ਨੋਟ ਕਰ ਲੈਣੀ ਚਾਹੀਦੀ ਹੈ ਕਿ ਕਾਂਗਰਸ ਦੇ ਚੋਣ-ਮੈਨੀਫ਼ੈਸਟੋ ਵਿੱਚ ਕੀਤੇ ਗਏ 161 ਵਾਅਦਿਆਂ ਵਿੱਚੋਂ 140 ਪੂਰੇ ਕਰ ਦਿੱਤੇ ਗਏ ਹਨ। ਬਾਕੀ ਦੇ 21 ਵਾਅਦੇ ਵੀ ਬਿਲਕੁਲ ਉਸੇ ਤਰ੍ਹਾਂ ਪੂਰੇ ਕਰ ਦਿੱਤੇ ਜਾਣਗੇ, ਜਿਵੇਂ ਕਿ ਇਹ ਵਾਅਦੇ ਪੂਰੇ ਕੀਤੇ ਗਏ ਹਨ। ਸਭ ਨੂੰ ਵਧਾਈਆਂ।
ਦੱਸਣਯੋਗ ਹੈ ਕਿ ਬੀਤੇ ਹਫ਼ਤੇ ਦਿੱਲੀ ’ਚ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਤੇ ਉਨ੍ਹਾਂ ਨੂੰ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਇੱਕ ਰਿਪੋਰਟ ਸੌਂਪੀ ਸੀ; ਜਿਸ ਵਿੱਚ ਲਿਖਿਆ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਜਿਹੜੇ 161 ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ 141 ਪੂਰੇ ਕਰ ਦਿੱਤੇ ਗਏ ਹਨ।