ਚੰਡੀਗੜ੍ਹ : ਪੰਜਾਬ ਵਿੱਚ ਖੇਤੀ ਦੇ ਮਿਆਰ ਨੂੰ ਉੱਚਾ ਰੱਖਣ ਲਈ ਪੰਜਾਬ ਸਰਕਾਰ ਨੇ ਸ਼ਲਾਘਾਯੋਗ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਗ਼ੈਰ-ਮਿਆਰੀ ਬੀਜ, ਕੀਟਨਾਸ਼ਕਾਂ ਅਤੇ ਖ਼ਾਦਾਂ ਦੀ ਵਿਕਰੀ ਨੂੰ ਨੱਥ ਪਾਉਣ ਲਈ ਹੈਲਪ ਲਾਈਨ ਨੰਬਰ 84373-12288 ਜਾਰੀ ਕੀਤਾ ਹੈ।
ਹੁਣ ਕਿਸਾਨ ਨਕਲੀ ਖ਼ਾਦਾਂ, ਬੀਜ ਅਤੇ ਕੀਟਨਾਸ਼ਕਾਂ ਨੂੰ ਵੇਚਣ ਵਾਲੇ ਡੀਲਰਾਂ ਦੀ ਜਾਣਕਾਰੀ ਇਸ ਨੰਬਰ ਉੱਤੇ ਦੇ ਸਕਦੇ ਹਨ। ਸੂਬਾ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਕਿਸੇ ਵੀ ਥਾਂ 'ਤੇ ਗ਼ੈਰ-ਮਿਆਰੀ ਖੇਤੀ ਸਮੱਗਰੀ ਦੀ ਹੁੰਦੀ ਵਿਕਰੀ ਬਾਰੇ ਇਸ ਸਹਾਇਤਾ ਨੰਬਰ 'ਤੇ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਇਨ੍ਹਾਂ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।