ਚੰਡੀਗੜ੍ਹ: ਗੁਰੂ ਸਾਹਿਬਾਨ ਦੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰਿਵਾਰ ਦੀ ਆਖਰੀ ਬੇਗਮ ਮੁਨੱਵਰ ਨਿਸ਼ਾ ਇਸ ਫਾਨੀ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਅੱਜ ਇੱਕ ਯੁੱਗ ਦਾ ਅੰਤ ਹੋ ਗਿਆ ਕਿ ਬੇਗਮ ਮੁਨੱਵਰ ਨਿਸ਼ਾ ਦਾ ਅੱਜ ਦਿਹਾਂਤ ਹੋ ਗਿਆ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਕਈ ਦਿਨਾਂ ਤੋਂ ਤਬੀਅਤ ਖਰਾਬ ਹੋਣ ਦੇ ਚੱਲਦਿਆਂ ਅੱਜ ਹਜ਼ਰਤ ਹਲੀਮਾ ਹਸਪਤਾਲ 'ਚ ਉਨ੍ਹਾਂ ਆਖਰੀ ਸਾਹ ਲਏ। Begum Munawwar Nisha Death
Begum Munawwar Nisha Death: ਸਾਹਿਬਜ਼ਾਦਿਆਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਦੇ ਪਰਿਵਾਰ ਦੀ ਆਖਰੀ ਬੇਗਮ ਦਾ ਦਿਹਾਂਤ - Tank State of Rajasthan
ਸਾਹਿਬਜ਼ਾਦਿਆਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਮਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਦੇ ਪਰਿਵਾਰ ਦੀ ਆਖਰੀ ਬੇਗਮ ਮੁਨੱਵਰ ਨਿਸ਼ਾ ਦਾ ਦਿਹਾਂਤ ਹੋ ਗਿਆ। ਜਿਸ ਤੋਂ ਬਾਅਦ ਹੁਣ ਮਲੇਰਕੋਟਲਾ ਤੋਂ ਨਵਾਬੀ ਵੰਸ਼ ਖ਼ਤਮ ਹੋ ਗਿਆ। Begum Munawwar Nisha Death
Published : Oct 27, 2023, 1:56 PM IST
ਆਖ਼ਰੀ ਬੇਗਮ ਦੇ ਦਿਹਾਂਤ ਕਾਰਨ ਖ਼ਤਮ ਹੋਇਆ ਨਵਾਬੀ ਵੰਸ਼: ਜ਼ਿਕਰਯੋਗ ਹੈ ਕਿ ਬੇਗਮ ਮੁਨੱਬਰ ਨਿਸ਼ਾ ਦੀ ਉਮਰ 100 ਸਾਲ ਤੋਂ ਵੀ ਉੱਪਰ ਸੀ ਤੇ ਰਾਜਸਥਾਨ ਦੀ ਟਾਂਕ ਰਿਆਸਤ ਨਾਲ ਸੰਬੰਧ ਰੱਖਦੇ ਸਨ ਅਤੇ ਮਾਲੇਰਕੋਟਲਾ ਵਿਖੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਆਖਰੀ ਨਵਾਬ ਇਫਤਖਾਰ ਅਲੀ ਖਾਨ ਦੀ ਪਤਨੀ ਬਣ ਕੇ ਮਲੇਰਕੋਟਲਾ ਵਿਖੇ ਆਏ ਸਨ। ਉਹਨਾਂ ਦੇ ਇੰਤਕਾਲ ਤੋਂ ਬਾਅਦ ਮਲੇਰਕੋਟਲਾ ਦਾ ਨਵਾਬੀ ਖਾਨਦਾਨ ਖਤਮ ਹੋ ਗਿਆ। ਉਹਨਾਂ ਦੀ ਸੇਵਾ ਸੰਭਾਲ ਕਰ ਰਹੇ ਜਨਾਬ ਮੁਹੰਮਦ ਮਹਿਮੂਦ ਨੇ ਦੱਸਿਆ ਕਿ ਪਿਛਲੇ ਇੱਕ ਹਫਤੇ ਤੋਂ ਬੇਗਮ ਇਨਫੈਕਸ਼ਨ ਅਤੇ ਵਾਇਰਲ ਨਾਲ ਪੀੜਤ ਸਨ, ਜਿਨਾਂ ਨੂੰ ਇਸ ਬਿਮਾਰੀ ਦੇ ਚਲਦਿਆਂ ਹਜ਼ਰਤ ਹਲੀਮਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਅੱਜ ਸਵੇਰੇ ਤੜਕਸਾਰ 4 ਵਜੇ ਉਹਨਾਂ ਨੇ ਆਪਣੇ ਆਖਰੀ ਸਾਹ ਲਏ। ਉਹਨਾਂ ਨੂੰ ਸਪੁਰਦੇ ਖਾਕ ਅੱਜ ਜੁਮਾਰਤੁਲਾ ਮੁਬਾਰਕ ਦੀ ਨਮਾਜ਼ ਤੋਂ ਬਾਅਦ 3 ਵਜੇ ਕੀਤਾ ਜਾਵੇਗਾ।
- Murder in Aligarh: ਪ੍ਰੇਮਿਕਾ ਦਾ ਵਿਆਹ ਤੈਅ ਹੋਣ 'ਤੇ ਗੁੱਸੇ 'ਚ ਆ ਗਿਆ ਪ੍ਰੇਮੀ, ਕਤਲ ਕਰਕੇ ਲਾਸ਼ ਲਗਾਈ ਠਿਕਾਣੇ
- Stubble Burning Cases in Punjab: ਧੂੰਆਂ ਹੋ ਰਹੇ ਸਰਕਾਰੀ ਦਾਅਵੇ, ਧੜਾਧੜ ਲੱਗ ਰਹੀਆਂ ਹਨ ਪੰਜਾਬ 'ਚ ਪਰਾਲੀ ਨੂੰ ਅੱਗਾਂ
- Ban on online order and sale of crackers: ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ 'ਤੇ ਲਗਾਈ ਪਾਬੰਦੀ
ਸਾਹਿਬਜ਼ਾਦਿਆਂ ਦੇ ਹੱਕ 'ਚ ਹਾਅ ਦਾ ਨਾਅਰਾ:ਕਾਬਿਲੇਗੌਰ ਹੈ ਕਿ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਨੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਵੱਲੋਂ ਛੋਟੇ ਸਾਹਿਬਜ਼ਾਦਿਆਂ 'ਤੇ ਕੀਤੇ ਜਾ ਰਹੇ ਜ਼ੁਲਮ ਦੇ ਖਿਲਾਫ ਆਵਾਜ਼ ਉਠਾਈ ਸੀ ਅਤੇ ਹਾਅ ਦਾ ਨਾਅਰਾ ਮਾਰਿਆ ਸੀ। ਉਨ੍ਹਾਂ ਦੀ ਇਸ ਦਲੇਰੀ ਦੇ ਚੱਲਦੇ ਸਿੱਖ ਕੌਮ ਨੇ ਹਮੇਸ਼ਾ ਨਵਾਬ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਤੇ ਮਲੇਰਕੋਟਲਾ ਦੇ ਲੋਕਾਂ ਦਾ ਸਤਿਕਾਰ ਕੀਤਾ ਹੈ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ।