ਚੰਡੀਗੜ੍ਹ: ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀਕਾਂਡ 'ਚ ਗ੍ਰਿਫ਼ਤਾਰ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਸੋਮਵਾਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ। ਪਿਛਲੀ ਵਾਰ ਉਸ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ।
ਆਈ.ਜੀ. ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਆਵੇਗਾ ਫ਼ੈਸਲਾ - ਆਈ.ਜੀ. ਉਮਰਾਨੰਗਲ
ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ 'ਚ ਗ੍ਰਿਫ਼ਤਾਰ ਆਈ.ਜੀ. ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਸੋਮਵਾਰ। ਪਿਛਲੀ ਵਾਰ ਉਸ ਦੀ ਜ਼ਮਾਨਤ ਅਰਜ਼ੀ 'ਤੇ ਸੁਰੱਖਿਅਤ ਰੱਖਿਆ ਸੀ ਫ਼ੈਸਲਾ।
ਫ਼ਾਈਲ ਫ਼ੋਟੋ।
ਦੱਸ ਦਈਏ ਕਿ 7 ਮਾਰਚ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਬਲੈਂਕੇਟ ਬੇਲ ਦੇ ਦਿੱਤੀ ਸੀ। ਜਿਸ ਤਹਿਤ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸੱਤ ਦਿਨ ਦਾ ਨੋਟਿਸ ਦੇਣਾ ਜ਼ਰੂਰੀ ਹੋਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸ.ਆਈ.ਟੀ. ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।