ਚੰਡੀਗੜ੍ਹ:ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਿੱਖ ਧਰਮ ਵਿੱਚ ਅਥਾਹ ਸ਼ਰਧਾ ਹੈ ਅਤੇ ਇਸ ਦੀ ਤਾਜ਼ਾ ਉਦਾਹਰਨ ਅਪ੍ਰੈਲ ਮਹੀਨੇ ਵਿੱਚ ਰੇਲਵੇ ਵੱਲੋਂ ਸਿੱਖ ਧਰਮ ਦੇ ਪੰਜ ਤਖਤਾਂ ‘ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ‘ਗੁਰੂ ਕਿਰਪਾ ਰੇਲਗੱਡੀ’ ਦੇ ਨਾਮ ਉੱਤੇ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਫੈਸਲਾ ਵੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸਿੱਖ ਧਰਮ ਪ੍ਰਤੀ ਸ਼ਰਧਾ ਦਾ ਹੀ ਪ੍ਰਤੀਕ ਹੈ।
ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ: ਉਹਨਾਂ ਕਿਹਾ ਕਿ ਪਿਛਲੇ 9 ਸਾਲਾਂ ਦੇ ਆਪਣੇ ਕਾਰਜਕਾਲ ਵਿੱਚ ਕੇਂਦਰ ਦੀ ਮੋਦੀ ਸਰਕਾਰ ਨੇ ਸਿੱਖਾਂ ਦੇ ਲਈ ਬਹੁਤ ਮਹੱਤਵਪੂਰਨ ਕੰਮ ਕੀਤੇ ਹਨ, ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ, ਸਿੱਖ ਭਾਈਚਾਰੇ ਦੇ ਧਾਰਮਿਕ ਸਥਾਨਾ ਨੂੰ ਰੋਪਵੇ ਨਾਲ ਜੋੜਨਾ, ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨਾ, ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ, ਅਫ਼ਗ਼ਾਨਿਸਤਾਨ ਵਿੱਚੋਂ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆ ਕੇ ਉਹਨਾਂ ਨੂੰ ਸ਼ਰਨ ਅਤੇ ਭਾਰਤ ਦੀ ਨਾਗਰਿਕਤਾ ਦੇਣਾ। ਅਸ਼ਵਨੀ ਸ਼ਰਮਾਂ ਨੇ ਕਿਹਾ ਪੀਐੱਮ ਮੋਦੀ ਨੇ ਉਹਨਾਂ ਦੀ ਹਰ ਤਰ੍ਹਾਂ ਦੀ ਮੱਦਦ ਕਰਨਾ ਅਤੇ ਸ੍ਰੀ ਗੁਰੂ ਸਾਹਿਬ ਜੀ ਦੀਆਂ ਪਵਿੱਤਰ ਬੀੜਾਂ ਨੂੰ ਪੂਰੇ ਅਦਬ ਸਤਿਕਾਰ ਨਾਲ ਸੁਰੱਖਿਅਤ ਭਾਰਤ ਲਿਆਉਣਾ ਆਦਿ ਪ੍ਰਮੁੱਖ ਹਨ।