ਚੰਡੀਗੜ੍ਹ: ਸੂਬੇ ਵਿੱਚ ਰਾਸ਼ਨ ਵੰਡਣ ਦੌਰਾਨ ਕਤਲ ਕੀਤੇ ਗਏ ਡਿੱਪੂ ਹੋਲਡਰ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ ਨੂੰ ਲੈ ਕੇ ਡਿੱਪੂ ਹੋਲਡਰਾਂ ਦੀ ਇੱਕ ਯੂਨੀਅਨ ਵੱਲੋਂ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕੀਤੀ ਗਈ।
ਡਿੱਪੂ ਹੋਲਡਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ: ਡਿੱਪੂ ਹੋਲਡਰ - ਭਾਰਤ ਭੂਸ਼ਣ ਆਸ਼ੂ
ਚੰਡੀਗੜ੍ਹ ਵਿੱਚ ਰਾਸ਼ਨ ਵੰਡਣ ਦੌਰਾਨ ਕਤਲ ਕੀਤੇ ਗਏ ਡਿੱਪੂ ਹੋਲਡਰ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ ਨੂੰ ਲੈ ਕੇ ਡਿੱਪੂ ਹੋਲਡਰਾਂ ਦੀ ਇੱਕ ਯੂਨੀਅਨ ਵੱਲੋਂ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕੀਤੀ ਗਈ।
ਯੂਨੀਅਨ ਮੈਂਬਰਾਂ ਨੇ ਦੱਸਿਆ ਕਿ ਕਪੂਰਥਲਾ ਵਿਖੇ ਡਿੱਪੂ ਹੋਲਡਰ ਉੱਪਰ ਕੁੱਝ ਲੋਕਾਂ ਨੇ ਹਮਲਾ ਕਰਕੇ ਪਰਿਵਾਰਕ ਮੈਂਬਰ ਦੀ ਹੱਤਿਆ ਕਰ ਦਿੱਤੀ ਸੀ। ਇਸੇ ਤਰ੍ਹਾਂ ਨੰਗਲ ਵਿੱਚ ਵੀ ਇੱਕ ਡਿਪੂ ਹੋਲਡਰ ਦੀ ਹੱਤਿਆ ਕਰ ਦਿੱਤੀ ਗਈ, ਜਿਸ ਦਾ ਮੁੱਖ ਕਾਰਨ ਪਿਛਲੇ ਸਮੇਂ ਵਿੱਚ ਕੀਤੀ ਗਈ ਵੈਰੀਫਿਕੇਸ਼ਨ ਦੌਰਾਨ ਰੱਦ ਕੀਤੇ ਗਏ ਕਾਰਡ ਸਨ। ਇਸ ਮੌਕੇ ਰਾਸ਼ਨ ਡਿੱਪੂ ਹੋਲਡਰ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਛਿੰਦਾ ਨੇ ਦੱਸਿਆ ਕਿ ਡਿੱਪੂ ਹੋਲਡਰਾਂ ਨੂੰ 50 ਲੱਖ ਦੇ ਬੀਮੇ ਅਧੀਨ ਲੈ ਕੇ ਆਉਣ ਬਾਰੇ ਕਿਹਾ ਗਿਆ ਹੈ ਤੇ ਮ੍ਰਿਤਕਾਂ ਦੇ ਪਰਿਵਾਰ ਵਿੱਚੋਂ ਇੱਕ ਨੂੰ ਸਰਕਾਰੀ ਨੌਕਰੀ ਤੇ 50 ਲੱਖ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।
ਡਿੱਪੂ ਹੋਲਡਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਕਿਸੇ ਵੀ ਪਰਿਵਾਰਕ ਮੈਂਬਰ ਦਾ ਵੈਰੀਫਿਕੇਸ਼ਨ ਜਾਂ ਕਾਰਡ ਕੱਟਵਾਉਣ ਵਿੱਚ ਕੋਈ ਸਬੰਧ ਨਹੀਂ ਹੈ ਤੇ ਸਰਕਾਰ ਬਣਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰੇ ਅਤੇ ਸਜ਼ਾ ਦੇਵੇ ਤੇ ਪੀੜਤ ਪਰਿਵਾਰ ਨੂੰ ਆਰਥਿਕ ਮਦਦ ਦੇ ਨਾਲ ਨਾਲ ਸਰਕਾਰੀ ਨੌਕਰੀ ਵੀ ਦੇਵੇ।