ਚੰਡੀਗੜ੍ਹ:ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਧਾਉਣ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਹੀ ਅਧਿਆਪਕਾਂ ਦੇ ਇਕ ਵਫ਼ਦ ਨੇ ਅੱਜ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਰੈਗੂਲਰ ਹੋਏ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਸੂਬਾ ਸਰਕਾਰ ਵੱਲੋਂ ਕੀਤੇ ਵਾਧੇ ਦੇ ਇਤਿਹਾਸਕ ਫੈਸਲੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਫੈਸਲੇ ਦਾ ਸਵਾਗਤ ਕਰਦਿਆਂ ਅਧਿਆਪਕਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਫੋਕੀ ਬਿਆਨਬਾਜ਼ੀ ਤੋਂ ਸਿਵਾਏ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੁੱਝ ਨਹੀਂ ਕੀਤਾ। ਦੂਜੇ ਪਾਸੇ ਭਗਵੰਤ ਮਾਨ ਸਰਕਾਰ ਨੇ ਪਹਿਲਾਂ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਕੇ ਅਤੇ ਹੁਣ ਤਨਖ਼ਾਹ ਵਿੱਚ ਵਾਧਾ ਕਰ ਕੇ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਲਈ ਸਮੁੱਚਾ ਅਧਿਆਪਕ ਭਾਈਚਾਰਾ ਮੁੱਖ ਮੰਤਰੀ ਦਾ ਕਰਜ਼ਦਾਰ ਹੈ।
"ਅਸੀਂ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮਾਨ ਸਰਕਾਰ ਨੇ ਸਾਨੂੰ ਤਨਖਾਹ ਵਾਧੇ ਦਾ ਤੋਹਫ਼ਾ ਦਿੱਤਾ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਸਰਕਾਰ ਭਵਿੱਖ ਵਿੱਚ ਸਾਡੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇਗੀ।”- ਕੁਲਦੀਪ ਸਿੰਘ