ਚੰਡੀਗੜ੍ਹ: ਡੀਜੀਪੀ ਦਿਨਕਰ ਗੁਪਤਾ ਨੇ ਮੋਹਾਲੀ ਵਿੱਚ ਹੋਏ ਸਮੂਹਿਕ ਜ਼ਬਰ ਜਨਾਹ ਮਾਮਲੇ ਦੀ ਜਾਂਚ ਲਈ ਔਰਤਾਂ ਵਾਲੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ।
ਪੁਲਿਸ ਦੇ ਬੁਲਾਰੇ ਅਨੁਸਾਰ ਸਿੱਟ ਏ.ਐਸ.ਪੀ. ਮੁਹਾਲੀ ਸਿਟੀ-1 ਅਸ਼ਵਨੀ ਗੋਤਿਆਲ ਦੀ ਅਗਵਾਈ ਹੇਠ ਬਣਾਈ ਗਈ ਹੈ, ਜਿਸ 'ਚ ਸਬ ਇੰਸਪੈਕਟਰ ਮੀਨੂ ਹੁੱਡਾ ਤੇ ਲੇਡੀ ਕਾਂਸਟੇਬਲ ਅਮਨਜੀਤ ਕੌਰ ਇਸ ਦੇ ਮੈਂਬਰ ਹਨ। ਏ.ਡੀ.ਜੀ.ਪੀ. ਔਰਤਾਂ ਤੇ ਬਾਲ ਮਾਮਲੇ ਗੁਰਪ੍ਰੀਤ ਦਿਓ ਨੂੰ ਇਸ ਜਾਂਚ ਦੀ ਨਿੱਜੀ ਤੌਰ 'ਤੇ ਨਿਗਰਾਨੀ ਰੱਖਣ ਲਈ ਕਿਹਾ ਹੈ।