ਚੰਡੀਗੜ੍ਹ: ਪੰਜਾਬ ਵਿੱਚ ਸੂੂਬਾ ਪੁਲਿਸ ਵੱਲੋਂ ਸੂਬਾਈ ਲੋਕਾਂ ਨੂੰ ਹਥਿਆਰਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਗਰੀ ਨੂੰ ਸੋਸ਼ਲ ਮੀਡੀਆ ਉੱਤੇ ਹਟਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਵੱਲੋਂ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਲੋਕਾਂ ਨੂੰ ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੀ ਤਸਵੀਰਾਂ ਅਤੇ ਵੀਡੀਓ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਹਰ ਕੋਈ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਜਾਂਦੀ ਹੈ।