ਚੰਡੀਗੜ੍ਹ: ਪੰਜਾਬ ਦੇ ਐਸਆਈ ਹਰਜੀਤ ਸਿੰਘ ਦਾ ਇੱਕ ਵੀਡੀਓ ਸਾਹਮਣੇ ਆਇਆ ਜਿਸ ਵਿੱਚ ਉਹ ਮੁਸਕਰਾਉਂਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਹਰਜੀਤ ਸਿੰਘ ਤੋਂ ਪੁੱਛਿਆ ਜਾ ਰਿਹਾ ਹੈ ਕਿ ਉਹ ਕਿੱਦਾਂ ਦਾ ਮਹਿਸੂਸ ਕਰ ਰਿਹਾ ਹੈ ਤੇ ਹਰਜੀਤ ਸਿੰਘ ਕਹਿ ਰਹੇ ਹਨ ਕਿ ਉਹ ਵਧੀਆ ਹਨ ਤੇ ਨਾਲ ਹੀ ਡਾਕਟਰਾਂ ਦਾ ਵੀ ਧੰਨਵਾਦ ਕਰ ਰਹੇ ਹਨ।
ਹਰਜੀਤ ਸਿੰਘ ਦਾ ਹੱਥ ਠੀਕ ਹੈ ਤੇ ਪੀਜੀਆਈ ਦੇ ਡਾਕਟਰਾਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਅੱਜ 8 ਦਿਨਾਂ ਬਾਅਦ ਡਾਕਟਰਾਂ ਨੇ ਹਰਜੀਤ ਸਿੰਘ ਦੀ ਪਹਿਲੀ ਡਰੈਸਿੰਗ ਚੇਂਜ ਕੀਤੀ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ 7 ਤੋਂ 10 ਦਿਨਾਂ ਵਿੱਚ ਹਰਜੀਤ ਸਿੰਘ ਨੂੰ ਡਿਸਚਾਰਜ ਕਰ ਦਿੱਤਾ ਜਾਵੇਗਾ। ਹਰਜੀਤ ਸਿੰਘ ਛੇਤੀ ਤੋਂ ਛੇਤੀ ਠੀਕ ਹੋ ਕੇ ਡਰਾਈਵਿੰਗ ਕਰਨਾ ਚਾਹੁੰਦੇ ਹਨ ਤੇ ਡਿਊਟੀ ਵੀ ਜੁਆਇਨ ਕਰਨਾ ਚਾਹੁੰਦੇ ਹਨ।
ਹਰਜੀਤ ਸਿੰਘ ਦੀ ਅੱਜ ਡ੍ਰੈਸਿੰਗ ਚੇਂਜ ਕੀਤੀ ਗਈ ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਇਹ ਪੁੱਛਿਆ ਕਿ ਕੀ ਉਹ ਆਪਣੀਆਂ ਉਂਗਲੀਆਂ ਹਿਲਾ ਸਕਦੇ ਹਨ? ਅੱਜ ਉਹ ਆਪਣਾ ਅੰਗੂਠਾ ਹੀ ਹਿਲਾ ਪਾਏ। ਹਾਲਾਂਕਿ ਹੱਥ ਪੂਰੀ ਤਰ੍ਹਾਂ ਠੀਕ ਹੋਣ ਦੇ ਵਿੱਚ 5 ਤੋਂ 6 ਮਹੀਨੇ ਦਾ ਸਮਾਂ ਲੱਗੇਗਾ ਪਰ ਫਿਜ਼ੀਓਥੈਰੇਪੀ ਤੋਂ ਬਾਅਦ ਉਨ੍ਹਾਂ ਦਾ ਹੱਥ ਪੂਰੀ ਤਰ੍ਹਾਂ ਨਾਲ ਠੀਕ ਹੋ ਜਾਵੇਗਾ।