ਪੰਜਾਬ

punjab

ETV Bharat / state

ਪੰਜਾਬ ਦੇ ਪੁਲਿਸ ਮੁਖੀ ਨੇ ਪਟਿਆਲਾ ਤੇ ਰੋਪੜ ਰੇਂਜ ਦੇ ਕਾਨੂੰਨ ਪ੍ਰਬੰਧ ਦਾ ਲਿਆ ਜਾਇਜ਼ਾ - ਮੁੱਖ ਮੰਤਰੀ ਭਗਵੰਤ ਮਾਨ

ਡੀਜੀਪੀ ਨੇ ਪਟਿਆਲਾ ਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ। ਪਟਿਆਲਾ ਵਿੱਚ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਬਣੀ ਕੰਟੀਨ ਦਾ ਉਦਘਾਟਨ ਵੀ ਕੀਤਾ ਹੈ।

DGP reviewed the law and order of Patiala and Ropar range
ਪੰਜਾਬ ਦੇ ਪੁਲਿਸ ਮੁਖੀ ਨੇ ਪਟਿਆਲਾ ਤੇ ਰੋਪੜ ਰੇਂਜ ਦੇ ਕਾਨੂੰਨ ਪ੍ਰਬੰਧ ਦਾ ਲਿਆ ਜਾਇਜ਼ਾ

By

Published : Aug 8, 2023, 8:38 PM IST

ਚੰਡੀਗੜ੍ਹ/ਐਸ.ਏ.ਐਸ.ਨਗਰ/ਪਟਿਆਲਾ :ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਰੋਪੜ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਹਿੱਤ ਦੋ ਉੱਚ- ਪੱਧਰੀ ਮੀਟਿੰਗਾਂ ਕੀਤੀਆਂ।

ਪਟਿਆਲਾ ਰੇਂਜ ਦੇ ਚਾਰ ਜ਼ਿਲਿਆਂ ਪਟਿਆਲਾ, ਮਲੇਰਕੋਟਲਾ, ਸੰਗਰੂਰ ਅਤੇ ਬਰਨਾਲਾ ਦੀ ਮੀਟਿੰਗ ਪਟਿਆਲਾ ਵਿੱਚ ਹੋਈ, ਜਦੋਂਕਿ ਰੋਪੜ ਰੇਂਜ ਦੇ ਤਿੰਨ ਜ਼ਿਲਿਆਂ ਐੱਸਏਐੱਸ ਨਗਰ, ਰੂਪਨਗਰ ਅਤੇ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਮੁਹਾਲੀ ਵਿੱਚ ਹੋਈ। ਆਪਣੀ ਪਟਿਆਲਾ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਬਣਾਈ ਕੰਟੀਨ ਦਾ ਉਦਘਾਟਨ ਵੀ ਕੀਤਾ, ਜਿੱਥੋਂ ਉਹ ਰਿਆਇਤੀ ਦਰਾਂ ’ਤੇ ਕਰਿਆਨੇ ਦਾ ਸਮਾਨ ਜਾਂ ਹੋਰ ਰੋਜ਼ਾਨਾ ਲੋੜ ਦੀਆਂ ਵਸਤੂਆਂ ਖਰੀਦ ਸਕਦੇ ਹਨ।

ਕੰਟੀਨ ਦਾ ਉਦਘਾਟਨ ਕਰਨ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਖ਼ਤ ਹਦਾਇਤਾਂ ਹਨ ਕਿ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇ ਤਾਂ ਜੋ ਇਹ ਫੋਰਸ ਦੇਸ਼ ਦੀ ਸਰਵੋਤਮ ਪੁਲਿਸ ਫੋਰਸ ਵਜੋਂ ਉੱਭਰ ਕੇ ਸਾਹਮਣੇ ਆਵੇ। ਉਨ੍ਹਾਂ ਦੱਸਿਆ ਕਿ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੇ ਪ੍ਰਬੰਧਾਂ, ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਕਰਨ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਨੇ ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਮਹੱਤਵਪੂਰਨ ਜਾਣਕਾਰੀ ਵੀ ਸਾਂਝੀ ਕੀਤੀ।

ਡੀਜੀਪੀ ਗੌਰਵ ਯਾਦਵ ਪਟਿਆਲਾ ਪੁਲਿਸ ਦੁਆਰਾ ਆਯੋਜਿਤ ’ਬੜਾ ਖਾਨਾ’ ਦੁਪਹਿਰ ਦੇ ਖਾਣੇ ਵਿੱਚ ਸ਼ਾਮਲ ਹੋਏ, ਜਿਸ ਵਿੱਚ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲਿਸ ਫੋਰਸ ਦੇ ਮੁਖੀਆਂ ਨਾਲ ਗੱਲਬਾਤ ਕਰਨ ਅਤੇ ਵਿਚਾਰ-ਵਟਾਂਦਰੇ ਦਾ ਮੌਕਾ ਮਿਲਿਆ, ਜਿਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਇੱਕਜੁੱਟ ਹੋਕੇ ਕੰਮ ਕਰਨ ਦੀ ਭਾਵਨਾ ਮਜਬੂਤ ਹੁੰਦੀ ਹੈ। ਉਨ੍ਹਾਂ ਨੇ ਪਟਿਆਲਾ ਅਤੇ ਰੋਪੜ ਰੇਂਜ ਦੇ ਉੱਚ ਕਾਰਜਕਾਰੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ। (ਪ੍ਰੈੱਸ ਨੋਟ)

ABOUT THE AUTHOR

...view details