ਪੰਜਾਬ

punjab

ETV Bharat / state

ਡੀਜੀਪੀ ਦੇ ਬਿਆਨ ਦਾ ਅਸਰ ਸ਼ੁਰੂ, ਸ਼ਰਧਾਲੂਆਂ ਨੂੰ ਘਰੇ ਜਾ ਕੇ ਪੁਲਿਸ ਕਰ ਰਹੀ ਹੈ ਤੰਗ - DGP statement begins to effect

ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਪੁਲਿਸ ਉਨ੍ਹਾਂ ਤੋਂ ਪੁੱਛਦੀ ਹੈ ਕਿ ਪਾਕਿਸਤਾਨ ਵਿੱਚ ਲੋਕਾਂ ਦਾ ਉਨ੍ਹਾਂ ਨਾਲ ਕਿਹੋ ਜਿਹਾ ਵਤੀਰਾ ਸੀ, ਉਨ੍ਹਾਂ ਨੂੰ ਉੱਥੇ ਕੌਣ-ਕੌਣ ਮਿਲਿਆ।

ਕਰਤਾਰਪੁਰ ਲਾਂਘਾ
ਕਰਤਾਰਪੁਰ ਲਾਂਘਾ

By

Published : Feb 27, 2020, 12:35 PM IST

ਚੰਡੀਗੜ੍ਹ: ਡੀਜੀਪੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਸਾਹਿਬ ਨੂੰ ਲੈ ਕੇ ਦਿੱਤਾ ਗਿਆ ਬਿਆਨ ਅਜੇ ਠੰਡਾ ਨਹੀਂ ਪਿਆ ਸੀ ਕਿ ਸਿੱਖ ਭਾਵਨਾਵਾਂ ਨੂੰ ਠੋਸ ਪਹੁੰਚਾਉਣ ਵਾਲੀ ਇੱਕ ਹੋਰ ਖ਼ਬਰ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਕ ਪਿੰਡ ਡੇਅਰੀਵਾਲਾ ਪਿੰਡ ਦੇ ਕੁਝ ਸ਼ਰਧਾਲੂ ਪਾਕਿਸਤਾਨ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਸੀ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਸਰਹੱਦ ਤੇ ਉਨ੍ਹਾਂ ਕੋਲੋਂ ਤਾਂ ਪੁੱਛਗਿੱਛ ਕੀਤੀ ਹੀ ਗਈ ਪਰ ਹੁਣ ਪੁਲਿਸ ਉਨ੍ਹਾਂ ਦੇ ਘਰ ਆ ਕੇ ਉਨ੍ਹਾਂ ਤੋਂ ਪੁੱਛਗਿੱਛ ਕਰ ਕੇ ਉਨ੍ਹਾਂ ਨੂੰ ਤੰਗ ਕੀਤਾ ਜਾਂਦਾ ਹੈ।

ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਪੁਲਿਸ ਉਨ੍ਹਾਂ ਤੋਂ ਪੁੱਛਦੀ ਹੈ ਕਿ ਪਾਕਿਸਤਾਨ ਵਿੱਚ ਲੋਕਾਂ ਦਾ ਉਨ੍ਹਾਂ ਨਾਲ ਕਿਹੋ ਜਿਹਾ ਵਤੀਰਾ ਸੀ, ਉਨ੍ਹਾਂ ਨੂੰ ਉੱਥੇ ਕੌਣ-ਕੌਣ ਮਿਲਿਆ।

ਇਹੋ ਜਿਹੇ ਸਵਾਲਾਂ ਨਾਲ ਪਿੰਡ ਵਾਲਿਆਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਕਿਉਂਕਿ ਪਿਛਲੇ ਦਿਨੀਂ ਡੀਜੀਪੀ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਬਿਆਨ ਸਾਂਝਾ ਕੀਤਾ ਸੀ ਜਿਸ ਤੋਂ ਬਾਅਦ ਵਿਵਾਦ ਕਾਫੀ ਵਧ ਗਿਆ ਸੀ। ਹੁਣ ਇਸ ਤੋਂ ਬਾਅਦ ਜਦੋਂ ਸ਼ਰਧਾਲੂਆਂ ਨੂੰ ਪੁਲਿਸ ਵੱਲੋਂ ਤੰਗ ਕੀਤਾ ਜਾ ਰਿਹਾ ਹੈ ਤਾਂ ਇਹ ਕਿਤੇ ਨਾ ਕਿਤੇ ਡੀਜੀਪੀ ਦੇ ਕਹੇ ਤੇ ਪੂਰ ਚੜ੍ਹਾਉਣ ਵਾਲਾ ਮਾਮਲਾ ਲਗਦਾ ਹੈ।

ਇਸ ਭਖ਼ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਕਿਹਾ ਕਿ ਅਕਾਲੀ ਦਲ ਇਸ ਦੀ ਪੁਲਿਸ ਦੀ ਇਸ ਕਾਰਵਾਈ ਦੀ ਨਿੰਦਾ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਇਸ ਤੇ ਜਵਾਬ ਦੇਣ ਕਿ ਇਸ ਦਾ ਹੁਕਮ ਕਿਸ ਨੇ ਜਾਰੀ ਕੀਤਾ ਹੈ।

ਇਸ ਵੇਲੇ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ ਇਸ ਸੈਸ਼ਨ ਵਿੱਚ ਵਿਰੋਧੀਆਂ ਵੱਲੋਂ ਇਹ ਮੁੱਦਾ ਪੂਰੇ ਜ਼ੋਰ ਨਾਲ ਚੱਕਿਆ ਜਾ ਰਿਹਾ ਹੈ।

ABOUT THE AUTHOR

...view details