ਪੰਜਾਬ

punjab

ETV Bharat / state

ਵੱਖ-ਵੱਖ ਜ਼ਿਲ੍ਹਿਆਂ ਨੂੰ 809 ਵੈਂਟੀਲੇਟਰ ਦਿੱਤੇ: ਮੁੱਖ ਸਕੱਤਰ - ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ

ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਸਾਰੇ ਵੈਂਟੀਲੇਟਰ ਲਗਾਏ ਜਾਣ। ਇੱਕ ਵੀ ਆਕਸੀਜਨ ਕੰਸਨਟ੍ਰੇਟਰ ਜਾਂ ਵੈਂਟੀਲੇਟਰ ਬਗੈਰ ਵਰਤੋਂ ਤੋਂ ਨਾ ਰੱਖਿਆ ਜਾਵੇ।

ਜ਼ਿਲ੍ਹਿਆਂ ਨੂੰ 809 ਵੈਂਟੀਲੇਟਰ ਦਿੱਤੇ: ਮੁੱਖ ਸਕੱਤਰ
ਜ਼ਿਲ੍ਹਿਆਂ ਨੂੰ 809 ਵੈਂਟੀਲੇਟਰ ਦਿੱਤੇ: ਮੁੱਖ ਸਕੱਤਰ

By

Published : May 2, 2021, 10:42 PM IST

ਚੰਡੀਗੜ੍ਹ: ਸੂਬੇ ਵਿੱਚ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਅਤੇ ਕੋਵਿਡ-19 ਦੀ ਦੂਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ 809 ਹੋਰ ਵੈਂਟੀਲੇਟਰ ਮੁਹੱਈਆ ਕਰਵਾਏ ਗਏ ਹਨ।

ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਐਤਵਾਰ ਨੂੰ ਕੋਵਿਡ ਅਤੇ ਟੀਕਾਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਕੀਤਾ।ਉਹਨਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਅੱਜ ਹੀ ਸਾਰੇ ਵੈਂਟੀਲੇਟਰ ਲਗਾਏ ਜਾਣ। ਇੱਕ ਵੀ ਆਕਸੀਜਨ ਕੰਸਨਟ੍ਰੇਟਰ ਜਾਂ ਵੈਂਟੀਲੇਟਰ ਬਗੈਰ ਵਰਤੋਂ ਤੋਂ ਨਾ ਰੱਖਿਆ ਜਾਵੇ।

ਇੱਥੇ ਪ੍ਰਸ਼ਾਸਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਦੀ ਆਨਲਾਈਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਸਕੱਤਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਨੇ ਕੋਵਿਡ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਐਲ- 2 ਅਤੇ ਐਲ- 3 ਬੈੱਡਾਂ ਦੀ ਗਿਣਤੀ ਵਧਾਉਣ ਲਈ ਵੀ ਕਿਹਾ ਕਿਉਂਕਿ ਸੂਬੇ ਦੇ ਕੁੱਲ 22 ਜ਼ਿਲ੍ਹਿਆਂ ਵਿਚੋਂ 14 ਵਿੱਚ ਕੋਰੋਨਾ ਦਰ 10% ਤੋਂ ਵੱਧ ਹੈ।ਉਹਨਾਂ ਨੇ ਦੁਹਰਾਇਆ ਕਿ ਇਸ ਮਹੀਨੇ ਦੇ ਅੰਤ ਤੱਕ ਮੁਹਾਲੀ ਅਤੇ ਬਠਿੰਡਾ ਵਿੱਚ ਕੋਵਿਡ ਮਰੀਜ਼ਾਂ ਲਈ ਆਈ.ਸੀ.ਯੂ. ਸਹੂਲਤਾਂ ਨਾਲ ਲੈਸ ਦੋ ਅਸਥਾਈ ਹਸਪਤਾਲ ਸਥਾਪਤ ਕਰ ਦਿੱਤੇ ਜਾਣਗੇ।

ਪ੍ਰਾਈਵੇਟ ਹਸਪਤਾਲਾਂ ਨੂੰ ਮਹਾਂਮਾਰੀ ਵਿਰੁੱਧ ਲੜਨ ਲਈ ਵਧੇਰੇ ਸਰਗਰਮੀ ਨਾਲ ਅੱਗੇ ਆਉਣ ਦੀ ਅਪੀਲ ਕਰਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਬੈੱਡਾਂ ਦੀ ਸਮਰੱਥਾ ਵਧਾਉਣ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇ

ਉਹਨਾਂ ਸਿਹਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਹਸਪਤਾਲ ਦੀ ਡਿਊਟੀ ਬਣਦੀ ਹੈ ਕਿ ਉਹ ਇਨ੍ਹਾਂ ਜ਼ਰੂਰੀ ਦਵਾਈਆਂ ਉਪਲਬਧਤ ਕਰਾਵੇ ਅਤੇ ਮਰੀਜ਼ਾਂ ਜਾਂ ਉਨ੍ਹਾਂ ਦੇ ਅਟੈਂਡੰਟਾਂ ਨੂੰ ਬਾਹਰੋਂ ਆਪਣੇ ਪੱਧਰ ਤੇ ਇਨ੍ਹਾਂ ਚੀਜ਼ਾਂ ਦਾ ਪ੍ਰਬੰਧ ਕਰਨ ਲਈ ਨਾ ਕਹੇ। ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਲਈ ਬਣਾਏ ਗਏ ਮਾਹਿਰ ਗਰੁੱਪ ਨੇ ਆਪਣੀ ਪਹਿਲੀ ਰਿਪੋਰਟ ਸੌਂਪ ਦਿੱਤੀ ਹੈ।

ਉਹਨਾਂ ਇਹ ਵੀ ਦੱਸਿਆ ਕਿ ਬਹੁਤ ਜਲਦ ਸ਼ੁਰੂ ਹੋ ਰਹੇ ਤੀਜੇ ਗੇੜ ਦੇ ਟੀਕਾਕਰਨ ਲਈ ਸੂਬੇ ਨੂੰ 3,29,830 ਖੁਰਾਕਾਂ ਪ੍ਰਾਪਤ ਹੋਣਗੀਆਂ।ਸੂਬੇ ਵਿੱਚ ਕੋਵਿਡ- 19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪਿਛਲੇ ਹਫ਼ਤੇ ਰੋਜ਼ਾਨਾ ਔਸਤਨ 6532 ਮਾਮਲੇ ਸਾਹਮਣੇ ਆਏ ਸਨ ਅਤੇ ਕੁੱਲ ਪਾਜ਼ੇਟਵਿਟੀ ਦਰ 11.7% ਦਰਜ ਕੀਤੀ ਗਈ ਜਦਕਿ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਜਦੋਂ ਕਰੋਨਾ ਸਿ਼ਖਰ 'ਤੇ ਸੀ ਤਾਂ ਰੋਜ਼ਾਨਾ 2896 ਕੇਸ ਆਉਂਦੇ ਸਨ। ਉਹਨਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਜਿਲ੍ਹਾ ਹਸਪਤਾਲਾਂ ਦੀ ਬੈਂਡ ਸਮਰੱਥਾ ਵਿੱਚ ਵਾਧਾ ਕਰਨ ਲਈ 2000 ਹੋਰ ਬੈਡ ਸ਼ਾਮਲ ਕੀਤੇ ਜਾਣਗੇ।

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ ਤਿਵਾੜੀ ਨੇ ਦੱਸਿਆ ਕਿ ਬੀ.ਐਫ.ਯੂ.ਐਚ.ਐਸ. ਦੇ ਨੋਟੀਫਿਕੇਸ਼ਨ ਮੁਤਾਬਕ ਐਮ.ਬੀ.ਬੀ.ਐਸ.ਡੈਂਟਲ ਅਤੇ ਨਰਸਿੰਗ ਦੇ ਆਖਰੀ ਸਾਲ ਦੇ ਵਿਦਿਆਰਥੀ ਹੁਣ ਕੋਵਿਡ ਮੈਨੇਜਮੈਂਟ ਡਿਊਟੀਆਂ ਲਈ ਉਪਲਬਧ ਹਨ ।ਕੋਵਿਡ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਕੋਵਿਡ ਸਬੰਧੀ ਢੁਕਵੇਂ ਵਿਵਹਾਰ ਨੂੰ ਲਾਗੂ ਕਰਨ ਲਈ ਇਕ ਵਿਸ਼ੇਸ਼ ਇਨਫੋਰਸਮੈਂਟ ਅਭਿਆਨ ਚਲਾਇਆ ਗਿਆ ਹੈ।

ਜਿਸ ਤਹਿਤ ਪਿਛਲੇ 24 ਘੰਟਿਆਂ ਦੌਰਾਨ ਮਾਸਕ ਨਾ ਪਹਿਨਣ ਵਾਲੇ 1930 ਵਿਅਕਤੀਆਂ ਦੇ ਚਲਾਨ ਕੀਤੇ ਗਏ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਵਿੱਚ 123 ਐਫ.ਆਈ.ਆਰਜ਼ ਦਰਜ ਕੀਤੀਆਂ ਅਤੇ 134 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ABOUT THE AUTHOR

...view details