ਚੰਡੀਗੜ੍ਹ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਅਜੇ ਵੀ ਸ਼ੰਕੇ ਹਨ। ਜਾਣਕਾਰੀ ਅਨੁਸਾਰ ਪੰਜਾਬ ਮੰਤਰੀ ਮੰਡਲ ਨੇ ਅਜੇ ਤੱਕ 26 ਜਨਵਰੀ ਨੂੰ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਲਈ 26 ਜਨਵਰੀ ਨੂੰ ਰਿਲੀਜ਼ ਹੋਣਾ ਮੁਸ਼ਕਿਲ ਹੈ।
ਕੈਬਨਿਟ ਤੋਂ ਨਹੀਂ ਮਿਲੀ ਮਨਜ਼ੂਰੀ:ਦਰਅਸਲ, ਸਰਕਾਰ ਵੱਲੋਂ ਰਿਹਾਅ ਕੀਤੇ ਗਏ ਕੈਦੀਆਂ ਦੀ ਸੂਚੀ ਪਹਿਲਾਂ ਕੈਬਨਿਟ ਕੋਲ ਮਨਜ਼ੂਰੀ ਲਈ ਜਾਂਦੀ ਹੈ। ਜਿੱਥੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਸੂਚੀ ਰਾਜਪਾਲ ਕੋਲ ਪਹੁੰਚਦੀ ਹੈ ਅਤੇ ਫਿਰ ਰਾਜਪਾਲ ਇਸ ਨੂੰ ਮਨਜ਼ੂਰੀ ਦਿੰਦੇ ਹਨ। ਪਰ ਮੰਨਿਆ ਜਾ ਰਿਹਾ ਹੈ ਕਿ ਹੁਣ ਤੱਕ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਪੰਜਾਬ ਮੰਤਰੀ ਮੰਡਲ ਵਿੱਚ ਰੱਖੀ ਗਈ ਹੈ ਜਾਂ ਨਹੀਂ, ਅਜਿਹੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਕਰਨਾ ਔਖਾ ਨਜ਼ਰ ਆ ਰਿਹਾ ਹੈ।
ਕੀ ਫਰਵਰੀ ਤੱਕ ਇੰਤਜ਼ਾਰ ਕਰਨਾ ਪਵੇਗਾ :ਇੱਥੇ ਦੱਸ ਦੇਈਏ ਕਿ ਪੰਜਾਬ ਮੰਤਰੀ ਮੰਡਲ ਦੀ 1 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਨੂੰ ਵੀ ਮੁਲਤਵੀ ਕਰਕੇ 3 ਫਰਵਰੀ ਕਰ ਦਿੱਤਾ ਗਿਆ ਹੈ। ਅਜਿਹੇ 'ਚ ਨਵਜੋਤ ਸਿੰਘ ਸਿੱਧੂ ਦਾ ਜਨਵਰੀ 'ਚ ਜੇਲ੍ਹ 'ਚੋਂ ਬਾਹਰ ਆਉਣਾ ਸੰਭਵ ਨਹੀਂ ਹੈ ਅਤੇ ਇਸ ਲਈ ਉਨ੍ਹਾਂ ਨੂੰ ਫਰਵਰੀ ਦਾ ਇੰਤਜ਼ਾਰ ਕਰਨਾ ਪਵੇਗਾ।
ਰੋਡ ਰੇਜ ਮਾਮਲੇ ਵਿੱਚ ਇੱਕ ਵਿਅਕਤੀ ਦੀ ਹੋਈ ਸੀ ਮੌਤ: ਜਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਚ ਪਾਰਕਿੰਗ ਵਾਲੀ ਥਾਂ ਨੂ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ 2006 ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਸੀ।
ਇਹ ਵੀ ਪੜ੍ਹੋ:-ਪੰਜਾਬ ਦੇ ਸਕੂਲਾਂ ਦੀ ਬਦਲੀ ਸਮਾਂ-ਸਾਰਨੀ, ਜਾਣੋ ਕਿੰਨੇ ਵਜੇ ਤੋਂ ਲੱਗਣਗੇ ਸਕੂਲ