ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਪ੍ਰਸਿੱਧ ਕਾਰਡੀਓਲੋਜਿਸਟ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ 'ਤੇ ਵਧਾਈ ਦਿੱਤੀ ਹੈ।
ਪੰਜ ਸਾਲਾਂ ਤਕ ਅਹੁਦੇ ਉਤੇ ਰਹਿਣਗੇ ਕਾਬਜ਼ :ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਐਕਟ, 1998 ਦੀ ਧਾਰਾ 27(2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਚਾਂਸਲਰ ਨੇ ਪ੍ਰੋਫ਼ੈਸਰ ਅਤੇ ਡੀ.ਐਮ.ਸੀ. ਕਾਲਜ ਅਤੇ ਹਸਪਤਾਲ, ਲੁਧਿਆਣਾ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ, ਨਿਯੁਕਤ ਕੀਤਾ ਹੈ, ਜਿਵੇਂ ਕਿ ਉਕਤ ਐਕਟ ਦੀ ਧਾਰਾ 27(4) ਵਿੱਚ ਨਿਰਧਾਰਤ ਕੀਤਾ ਗਿਆ ਹੈ ਕਿ ਇਹ ਨਿਯੁਕਤੀ 8 ਜੁਲਾਈ, 2023 ਤੋਂ ਪੰਜ ਸਾਲਾਂ ਦੀ ਮਿਆਦ ਲਈ ਹੋਵੇਗੀ।
- 600 ਯੂਨਿਟ ਮੁਫ਼ਤ ਬਿਜਲੀ ਨੇ ਵਧਾਇਆ ਸਰਕਾਰ ਦਾ ਭਾਰ- 1 ਘਰ ਵਿਚ ਲੱਗੇ ਦੋ ਮੀਟਰਾਂ ਨੇ ਵਿਗਾੜੀ ਖੇਡ ! ਖਾਸ ਰਿਪੋਰਟ
- ਸੁੱਕੀਆਂ ਰੋਟੀਆਂ ਦੇ ਘੁਟਾਲੇ ਉਤੇ ਬੋਲੇ ਮਨਜੀਤ ਸਿੰਘ ਭੋਮਾ, "ਸ਼੍ਰੋਮਣੀ ਕਮੇਟੀ ਨੇ 'ਵੱਡੇ ਮਗਰਮੱਛ' ਫੜਨ ਦੀ ਥਾਂ 'ਛੋਟੀਆਂ ਮੱਛੀਆਂ' ਉਤੇ ਕੀਤੀ ਕਾਰਵਾਈ"
- Kabaddi player died in Accident: ਮੋਗਾ ਵਿੱਚ ਨਾਮੀ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿੱਚ ਮੌਤ, ਜਿਮ ਲਾ ਕੇ ਪਰਤ ਰਿਹਾ ਸੀ ਘਰ ਵਾਪਿਸ