ਚੰਡੀਗੜ੍ਹ: ਜੰਮੂ ਕਸ਼ਮੀਰ ਵਿੱਚ ਫੜੇ ਗਏ ਡੀਐੱਸਪੀ ਦਵਿੰਦਰ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਅੱਤਵਾਦੀਆਂ ਨੂੰ ਚੰਡੀਗੜ੍ਹ ਲੈ ਕੇ ਆਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਸੈਕਟਰ 19 ਦੀ ਮਾਰਕੀਟ ਤੇ ਏਲਾਂਤੇ ਮਾਲ ਦੀ ਰੇਕੀ ਕੀਤੀ ਸੀ। ਦੱਸਣਯੋਗ ਹੈ ਕਿ ਡੀਐੱਸਪੀ ਦਵਿੰਦਰ ਸਿੰਘ ਉਨ੍ਹਾਂ ਅੱਤਵਾਦੀਆਂ ਨੂੰ ਪਠਾਨਕੋਟ ਵਿੱਚ ਛੱਡ ਕੇ ਚੰਡੀਗੜ੍ਹ ਸੈਕਟਰ 51 ਵਿੱਚ ਸਥਿਤ ਫਲੈਟ 'ਤੇ ਆ ਗਿਆ ਸੀ।
'ਅੱਤਵਾਦੀਆਂ ਨੇ ਚੰਡੀਗੜ੍ਹ ਦੇ ਏਲਾਂਤੇ ਮਾਲ ਦੀ ਰੇਕੀ ਵੀ ਕੀਤੀ ਸੀ' - sector 19 chandigarh
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਜੰਮੂ ਕਸ਼ਮੀਰ ਵਿੱਚ ਫੜੇ ਗਏ ਡੀਐੱਸਪੀ ਦਵਿੰਦਰ ਸਿੰਘ ਤੋਂ ਕੀਤੀ ਪੁੱਛਗਿੱਛ ਵਿੱਚ ਕਾਫ਼ੀ ਖੁਲਾਸੇ ਹੋ ਰਹੇ ਹਨ। ਇਸ ਦੌਰਾਨ ਦਵਿੰਦਰ ਸਿੰਘ ਨੇ ਚੰਡੀਗੜ੍ਹ ਨੂੰ ਲੈ ਕੇ ਇੱਕ ਨਵਾਂ ਖ਼ੁਲਾਸਾ ਕੀਤਾ ਹੈ।
ਏਲਾਂਟੇ ਮਾਲ
ਦੱਸ ਦਈਏ, ਛੁੱਟੀ ਵਾਲੇ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਏਲਾਂਤੇ ਮਾਲ ਵਿੱਚ ਆਮ ਲੋਕਾਂ ਦੀ ਭਾਰੀ ਭੀੜ ਰਹਿੰਦੀ ਹੈ। ਇਸ ਦੇ ਨਾਲ ਹੀ ਐੱਨਆਈਏ ਵੱਲੋਂ 26 ਜਨਵਰੀ ਮੌਕੇ ਵੱਡੀ ਸਾਜ਼ਿਸ਼ ਸਾਹਮਣੇ ਲਿਆਂਦੀ ਗਈ ਹੈ। ਹੁਣ ਵੇਖਣਾ ਹੋਵੇਗਾ ਕਿ ਹੋਰ ਪੁੱਛਗਿੱਛ ਦੌਰਾਨ ਡੀਐੱਸਪੀ ਦਵਿੰਦਰ ਸਿੰਘ ਕੀ-ਕੀ ਨਵੇਂ ਖ਼ੁਲਾਸੇ ਕਰਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?