ਪੰਜਾਬ

punjab

ETV Bharat / state

ਪੰਜਾਬ 'ਚ ਪ੍ਰਵੇਸ਼ ਕਰਨ ਲਈ ਅੱਜ ਤੋਂ ਸ਼ੁਰੂ ਹੋਵੇਗੀ ਈ-ਰਜਿਸਟ੍ਰੇਸ਼ਨ, ਜਾਣੋ ਕੀ ਹੈ ਪੂਰੀ ਪ੍ਰਕਿਰਿਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰੇਲੂ ਪ੍ਰਵਾਸੀਆਂ ਲਈ 14 ਦਿਨਾਂ ਦੇ ਘਰੇਲੂ ਕੁਆਰੰਟੀਨ ਦੇ ਨਿਯਮ ਨੂੰ ਘਟਾਉਣ ਤੋਂ ਇਨਕਾਰ ਕਰਨ ਤੋਂ ਬਾਅਦ, ਸਾਰੇ ਯਾਤਰੀਆਂ ਲਈ ਈ-ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਲਾਜ਼ਮੀ ਕਰ ਦਿੱਤੀ ਗਈ ਹੈ ਅਤੇ ਇਹ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਸਵੈ- ਰਜਿਸਟਰ ਕਰਨ ਲਈ ਪੜ੍ਹੋ ਪੂਰੀ ਖ਼ਬਰ.....

ਈ-ਰਜਿਸਟ੍ਰੇਸ਼ਨ
ਈ-ਰਜਿਸਟ੍ਰੇਸ਼ਨ

By

Published : Jul 6, 2020, 4:06 PM IST

Updated : Jul 7, 2020, 12:12 AM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰੇਲੂ ਪ੍ਰਵਾਸੀਆਂ ਲਈ 14 ਦਿਨਾਂ ਦੇ ਘਰੇਲੂ ਕੁਆਰੰਟੀਨ ਦੇ ਨਿਯਮ ਨੂੰ ਘਟਾਉਣ ਤੋਂ ਇਨਕਾਰ ਕਰਨ ਤੋਂ ਬਾਅਦ, ਮੁੱਖ ਤੌਰ 'ਤੇ ਦਿੱਲੀ, ਐੱਨ.ਸੀ.ਆਰ. ਤੋਂ ਆਉਣ ਵਾਲੇ ਲੋਕਾਂ ਤੋਂ ਖੜੇ ਹੋਏ ਖ਼ਤਰੇ ਦੇ ਮੱਦੇਨਜ਼ਰ, ਸਾਰੇ ਯਾਤਰੀਆਂ ਲਈ ਈ-ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅੱਜ ਰਾਤ ਤੋਂ ਸ਼ੁਰੂ ਹੋ ਗਈ ਹੈ।

ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯਾਤਰੀ ਆਪਣੇ ਘਰਾਂ ਤੋਂ ਆਰਾਮ ਨਾਲ ਆਨਲਾਈਨ ਸਵੈ-ਰਜਿਸਟਰ ਕਰਵਾ ਸਕਦੇ ਹਨ ਅਤੇ ਆਪਣੇ ਲਈ ਦਿੱਕਤ ਰਹਿਤ ਯਾਤਰਾ ਨੂੰ ਯਕੀਨੀ ਬਣਾ ਸਕਣਗੇ।

ਸੜਕੀ ਰਸਤੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਜਾਂ ਪੰਜਾਬ ਵਿੱਚੋਂ ਲੰਘਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਖਤੀ ਨਾਲ ਸਲਾਹ ਦਿੱਤੀ ਗਈ ਹੈ ਕਿ ਉਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਜਾਂ ਤਾਂ ਕੋਵਾ ਐਪ ਜਾਂ ਵੈਬ ਲਿੰਕ https://cova.punjab.gov.in/registration, ਰਾਹੀਂ ਸਵੈ-ਰਜਿਸਟਰਡ ਹੋਣ। ਇਸ ਈ-ਰਜਿਸਟ੍ਰੇਸ਼ਨ ਦਾ ਮੰਤਵ ਚੈਕਿੰਗ ਵਾਲੀਆਂ ਥਾਵਾਂ 'ਤੇ ਲੰਮੀਆਂ ਕਤਾਰਾਂ ਜਾਂ ਭੀੜ-ਭੜੱਕੇ ਕਾਰਨ ਹੋਣ ਵਾਲੀ ਮੁਸ਼ਕਿਲ ਤੋਂ ਯਾਤਰੂਆਂ ਨੂੰ ਬਚਾਉਣਾ ਹੈ।

ਯਾਤਰੀਆਂ ਨੂੰ ਹੇਠ ਲਿਖੇ ਅਨੁਸਾਰ ਰਜਿਸਟ੍ਰ੍ਰੇਸ਼ਨ ਪ੍ਰਕ੍ਰਿਆ ਲਈ ਸਲਾਹ ਦਿੱਤੀ ਜਾਂਦੀ ਹੈ।

1. ਕੋਵਾ ਐਪ ਰਾਹੀਂ

  • ਆਪਣੇ ਸਮਾਰਟ ਫੋਨ 'ਚ ਐਪਲ ਐਪ ਸਟੋਰ ਜਾਂ ਐਂਡਰਾਇਡ ਪਲੇਅ ਸਟੋਰ ਤੋਂ ਕੋਵਾ ਐਪ ਡਾਊਨਲੋਡ ਕਰੋ।
  • ਐਪ ਨੂੰ ਇੰਸਟਾਲ ਕਰੋ।
  • ਮੈਨਿਊ ਤੋਂ ਪੰਜਾਬ ਵਿੱਚ/ਰਾਹੀਂ ਯਾਤਰਾ ਲਈ ਸਵੈ-ਰਜਿਸਟ੍ਰੇਸ਼ਨ ਨੂੰ ਚੁਣੋ।
  • ਪੁੱਛੇ ਗਏ ਸਾਰੇ ਵੇਰਵੇ ਭਰੋ ਅਤੇ ਸਬਮਿਟ ਬਟਨ ਦਬਾਓ।

2. ਵੈਬਲਿੰਕ ਰਾਹੀਂ

  • https://cova.punjab.gov.in/register ਲਿੰਕ 'ਤੇ ਖ਼ੁਦ ਨੂੰ ਰਜਿਸਟਰ ਕਰੋ
  • ਰਜਿਸਟ੍ਰੇਸ਼ਨ ਉਪਰੰਤ ਮੁੱਢਲੇ ਯਾਤਰੂ ਨੂੰ ਐਸ.ਐਮ.ਐਸ ਰਾਹੀਂ ਕਨਫਰਮੇਸ਼ਨ ਲਿੰਕ ਪ੍ਰਾਪਤ ਹੋਵੇਗਾ।
  • ਪ੍ਰਿੰਟ ਲਈ ਲਿੰਕ 'ਤੇ ਕਲਿਕ ਕਰੋ
  • (QR) ਕੋਡ ਵਾਲਾ ਪ੍ਰਿੰਟ ਏ-4 ਸਾਈਜ਼ ਦੀ ਸ਼ੀਟ 'ਤੇ ਕੱਢੋ
  • 4/3 ਪਹੀਆ ਵਾਹਨਾ ਲਈ, ਪ੍ਰਿੰਟ ਸ਼ੀਸ਼ੇ (ਵਿੰਡ ਸਕਰੀਨ) ਦੇ ਖੱਬੇ ਪਾਸੇ ਚਿਪਕਾਓ ਜਾਂ ਡੈਸ਼ਬੋਰਡ 'ਤੇ ਰੱਖੋ।
  • ਸੀਮਾਂ 'ਤੇ ਚੈਕਿੰਗ ਪੁਆਇੰਟਾਂ 'ਤੇ ਸਟਾਫ ਵੱਲੋਂ ਪ੍ਰਿੰਟ ਵਾਲੇ (QR) ਕੋਡ ਨੂੰ ਸਕੈਨ ਕੀਤਾ ਜਾਵੇਗਾ।
  • ਇਸ ਉਪਰੰਤ ਮੈਡੀਕਲ ਸਕਰੀਨਿੰਗ ਹੋਵੇਗੀ।
  • ਸਫਲਤਾਪੂਰਵਰਕ ਮੈਡੀਕਲ ਸਕਰੀਨਿੰਗ ਉਪਰੰਤ ਪ੍ਰਕ੍ਰਿਆ ਮੁਕੰਮਲ ਹੋ ਜਾਵੇਗੀ। ਕੋਵਿਡ ਦੇ ਲੱਛਣ ਸਾਹਮਣੇ ਆਉਣ ਦੀ ਸੂਰਤ ਵਿੱਚ ਸੀਮਾ ਚੈਕਿੰਗ ਪੁਆਇੰਟ 'ਤੇ ਸਿਹਤ ਕਰਮਚਾਰੀਆਂ ਵੱਲੋਂ ਯਾਤਰੀਆਂ ਦੀ ਸਹਾਇਤਾ ਅਤੇ ਮਾਰਗ ਦਰਸ਼ਨ ਕੀਤਾ ਜਾਵੇਗਾ।

    ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਹ ਮੁਸਾਫ਼ਰ ਜੋ ਸੂਬੇ ਵਿੱਚ ਪ੍ਰਵੇਸ਼ ਕਰ ਰਹੇ ਹਨ ਅਤੇ ਸਿਰਫ ਇੱਥੋਂ ਗੁਜ਼ਰ ਨਹੀਂ ਰਹੇ, ਨੂੰ ਚੈੱਕ-ਪੁਆਇੰਟ ਸਫ਼ਲਤਾ ਨਾਲ ਪਾਰ ਕਰ ਲੈਣ ਤੋਂ ਬਾਅਦ ਜਿਨ੍ਹਾਂ ਵਿੱਚ ਲੱਛਣ ਨਾ ਮਿਲੇ, ਨੂੰ 14 ਦਿਨਾਂ ਲਈ ਆਪਣੇ ਘਰਾਂ ਵਿੱਚ ਸਵੈ-ਏਕਾਂਤਵਾਸ ਰਹਿਣਾ ਹੋਵੇਗਾ। ਏਕਾਂਤਵਾਸ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਸਬੰਧੀ ਜਾਣਕਾਰੀ ਰੋਜ਼ਾਨਾ ਆਧਾਰ 'ਤੇ ਹੈਲਪਲਾਈਨ ਨੰਬਰ 112 ਜਾਂ ਕੋਵਾ ਐਪ ਰਾਹੀਂ ਦੇਣੀ ਹੋਵੇਗੀ। ਮੁਸਾਫਰਾਂ ਵਿੱਚ ਲੱਛਣ ਪਾਏ ਜਾਣ ਦੀ ਸੂਰਤ ਵਿੱਚ ਚੈੱਕ-ਪੁਆਇੰਟ 'ਤੇ ਲੋੜੀਂਦੀਆਂ ਹਦਾਇਤਾਂ ਦਿੱਤੀ ਜਾਣਗੀਆਂ।
Last Updated : Jul 7, 2020, 12:12 AM IST

ABOUT THE AUTHOR

...view details