ਪੰਜਾਬ

punjab

ETV Bharat / state

ਮਨੀ ਲਾਂਡਰਿੰਗ ਮਾਮਲੇ 'ਚ ED ਨੇ ਆਪ ਵਿਧਾਇਕ ਗੱਜਣ ਮਾਜਰਾ 'ਤੇ ਕੀਤੀ ਵੱਡੀ ਕਾਰਵਾਈ, 35.10 ਕਰੋੜ ਦੀ ਜਾਇਦਾਦ ਕੁਰਕ

MLA Jaswant Singh Gajjanmajra Property Attachment: ਈਡੀ ਨੇ 40.92 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਲਈ ਹੈ। ਗੱਜਣਮਾਜਰਾ ਕੰਪਨੀ ਦੇ ਡਾਇਰੈਕਟਰ ਹਨ।

MLA Jaswant Singh Gajjanmajra Property Attachment
MLA Jaswant Singh Gajjanmajra Property Attachment

By ETV Bharat Punjabi Team

Published : Dec 23, 2023, 12:36 PM IST

ਚੰਡੀਗੜ੍ਹ: ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਗੱਜਣਮਾਜਰਾ ਦੀ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਇਹ ਕਾਰਵਾਈ ਬੈਂਕ ਲੋਨ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕੀਤੀ ਗਈ ਹੈ। ਦੱਸ ਦਈਏ ਕਿ ਵਿਧਾਇਕ ਬਣਨ ਤੋਂ ਬਾਅਦ ਜਸਵੰਤ ਸਿੰਘ ਗੱਜਣਮਾਜਰਾ ਨੇ ਇੱਕ ਰੁਪਏ ਦੀ ਤਨਖਾਹ ਲੈਣ ਦਾ ਦਾਅਵਾ ਕੀਤਾ ਸੀ।

ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ: ਈਡੀ ਨੇ ਮਾਲੇਰਕੋਟਲਾ ਦੇ ਗੱਜਣਮਾਜਰਾ ਸਥਿਤ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕੀਤੀ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (Money Laundering Prevention Act) ਦੇ ਤਹਿਤ ਅੰਤਮ ਹੁਕਮ ਜਾਰੀ ਕਰਕੇ ਜਾਇਦਾਦ ਕੁਰਕ ਕੀਤੀ ਗਈ ਹੈ। ਈਡੀ ਨੇ ਕਿਹਾ ਕਿ ਲੋਨ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਸ਼ੈੱਲ ਕੰਪਨੀਆਂ ਨੂੰ ਟਰਾਂਸਫਰ ਕੀਤੀ ਗਈ ਸੀ ਅਤੇ ਫਿਰ ਤਾਰਾ ਹੈਲਥ ਫੂਡ ਲਿਮਟਿਡ ਅਤੇ ਇੱਕ ਹੋਰ ਸਹਾਇਕ ਕੰਪਨੀ - ਤਾਰਾ ਸੇਲਜ਼ ਲਿਮਟਿਡ ਵਿੱਚ ਭੇਜੀ ਗਈ ਸੀ। ਏਜੰਸੀ ਨੇ ਕਿਹਾ ਕਿ ਮਾਜਰਾ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਡਾਇਵਰਟ ਕੀਤੇ ਗਏ ਸਨ, ਇਸ ਤੋਂ ਇਲਾਵਾ 33.99 ਕਰੋੜ ਰੁਪਏ ਮੈਸਰਜ਼ ਟੀਐਚਐਫਐਲ ਨੂੰ ਦਿੱਤੇ ਗਏ ਸਨ।

ਨਵੰਬਰ ਦੇ ਸ਼ੁਰੂ ਵਿੱਚ ਹੋਈ ਸੀ ਗ੍ਰਿਫ਼ਤਾਰ: ਪੰਜਾਬ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਨੇ ਨਵੰਬਰ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ 40.92 ਕਰੋੜ ਰੁਪਏ ਦੀ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ ਦੀ ਐਫਆਈਆਰ ਨਾਲ ਜੁੜਿਆ ਹੋਇਆ ਹੈ।

ABOUT THE AUTHOR

...view details