ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫੇਰ ਨਸ਼ੇ ਦਾ ਮੁੱਦਾ ਜ਼ੋਰ ਫੜਨ ਲੱਗ ਪਿਆ ਹੈ। ਜ਼ਹਿਰੀਲੀ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਈਡੀ ਵੱਲੋਂ ਕੁਝ ਪੁਲਿਸ ਅਫ਼ਸਰਾਂ 'ਤੇ ਮਾਮਲੇ ਦਰਜ ਕਰਨ ਦੀ ਖ਼ਬਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ।
ਚਿੱਟੇ ਦੇ ਤਸਕਰਾਂ ਖ਼ਿਲਾਫ਼ ਵੀ ਪਰਚਾ ਦਰਜ ਕਰੇ ਈਡੀ: ਸੁਨੀਲ ਜਾਖੜ
ਜ਼ਹਿਰੀਲੀ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਈਡੀ ਵੱਲੋਂ ਕੁਝ ਪੁਲਿਸ ਅਫ਼ਸਰਾਂ ਉੱਤੇ ਮਾਮਲੇ ਦਰਜ ਕਰਨ ਦੀ ਖ਼ਬਰ ਤੋਂ ਬਾਅਦ ਸੁਨੀਲ ਜਾਖੜ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਈਡੀ ਨੂੰ ਜਲੰਧਰ ਸਥਿਤ ਈਡੀ ਦਫ਼ਤਰ ਵਿਖੇ ਚਿੱਟਾ ਵੇਚਣ ਵਾਲੇ ਡਰੱਗ ਸਮੱਗਲਰਾਂ ਅਤੇ ਵੱਡੇ ਮਗਰਮੱਛਾਂ ਖ਼ਿਲਾਫ਼ ਵੀ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਈਡੀ ਨੂੰ ਜਲੰਧਰ ਈਡੀ ਦਫ਼ਤਰ ਵਿਖੇ ਚਿੱਟਾ ਵੇਚਣ ਵਾਲੇ ਡਰੱਗ ਸਮੱਗਲਰਾਂ ਅਤੇ ਵੱਡੇ ਮਗਰਮੱਛਾਂ ਖ਼ਿਲਾਫ਼ ਪੈਂਡਿੰਗ ਪਈ ਫਾਈਲ ਨੂੰ ਖੋਲ੍ਹ ਕੇ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਜ਼ਹਿਰੀਲੀ ਸ਼ਰਾਬ ਦੇ ਮੁੱਦੇ ਸਬੰਧੀ ਜਾਂਚ ਸਿਰਫ਼ ਸਿਆਸਤ ਤੋਂ ਪ੍ਰੇਰਿਤ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੇ ਵਿੱਚ ਕੇਂਦਰੀ ਏਜੰਸੀਆਂ ਦੀ ਜਾਂਚ ਕੋਈ ਸ਼ਲਾਘਾਯੋਗ ਨਹੀਂ ਸੀ ਜਦਕਿ ਪੰਜਾਬ ਪੁਲਿਸ ਵੱਲੋਂ ਬੇਅਦਬੀ ਮਾਮਲੇ ਦੇ ਵਿੱਚ ਜਾਂਚ ਬਹੁਤ ਸਹੀ ਢੰਗ ਨਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟਰੇਟ ਨੂੰ ਪੁਰਾਣੇ ਡਰੱਗਜ਼ ਦੇ ਕੇਸ ਨੂੰ ਖੋਲ੍ਹ ਕੇ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗ ਸਕੇ ਕਿ ਅਕਾਲੀ ਅਤੇ ਭਾਜਪਾ ਸਰਕਾਰ ਨੇ ਕਿੰਨੇ ਘਰ ਦੇ ਚਿਰਾਗ ਅਤੇ ਨੌਜਵਾਨਾਂ ਨੂੰ ਨਸ਼ਿਆਂ ਨਾਲ ਉਜਾੜਿਆ ਹੈ।