ਪੰਜਾਬ

punjab

ETV Bharat / state

25 ਲੱਖ ਤੋਂ ਵੱਧ ਵਿਦਿਆਰਥੀ ਲੈ ਰਹੇ ਹਨ ਆਨਲਾਈਨ ਸਿੱਖਿਆ ਦਾ ਫਾਇਦਾ: ਵਿਜੇਇੰਦਰ ਸਿੰਗਲਾ - ਸਿੱਖਿਆ ਵਿਭਾਗ

ਸਿੱਖਿਆ ਵਿਭਾਗ ਦਾ ਇਹ ਕਾਰਜ ਨਾ ਸਿਰਫ ਆਨਲਾਈਨ ਪੜ੍ਹਾਈ ਤੱਕ ਹੀ ਸੀਮਤ ਨਹੀਂ ਰਿਹਾ ਸਗੋਂ ਸਰਕਾਰੀ ਸਕੂਲਾਂ ਨੇ 6 ਤੋਂ 12ਵੀਂ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ ਦੇ ਜੁਲਾਈ ਦੀ ਪਹਿਲੀ ਟਰਮ ਦੇ ਪੇਪਰ ਆਨਲਾਈਨ ਲੈ ਕੇ ਇੱਕ ਨਵਾਂ ਮੀਲ ਪੱਥਰ ਵੀ ਗੱਡਿਆ।

ਵਿਜੇਇੰਦਰ ਸਿੰਗਲਾ
ਵਿਜੇਇੰਦਰ ਸਿੰਗਲਾ

By

Published : Aug 1, 2020, 6:59 PM IST

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੋਰੋਨਾ-19 ਦੀ ਮਹਾਂਮਾਰੀ ਦੌਰਾਨ ਨਾ ਕੇਵਲ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਸਗੋਂ ਇਸ ਮੁਸ਼ਕਲ ਦੌਰ ਦੌਰਾਨ ਉਨ੍ਹਾਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਵੀ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ।

ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਕੋਰੋਨਾ ਦੀ ਆਫਤ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪਹਿਲੀ ਵਾਰ ਆਨਲਾਈਨ ਦਾਖਲੇ ਅਤੇ ਆਨਲਾਈਨ ਸਿੱਖਿਆ ਦੀ ਪ੍ਰਕਿਰਿਆ ਸ਼ੁਰੂ ਕੀਤੀ ਕਿਉਕਿ ਇਨ੍ਹਾਂ ਹਾਲਤਾਂ ਵਿੱਚ ਇੱਕ ਦੂਜੇ ਤੋਂ ਦੂਰੀ ਬਣਾਈ ਰੱਖਣ ਦੇ ਮੱਦੇਨਜ਼ਰ ਸਕੂਲ ਖੋਲਣੇ ਅਜੇ ਵੀ ਸੰਭਵ ਨਹੀਂ ਹਨ।

ਇਸ ਕਰਕੇ ਪੰਜਾਬ ਭਰ ਦੇ 19000 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਪ੍ਰੀ-ਪ੍ਰਾਇਮਰੀ ਤੋਂ ਇਲਾਵਾ ਪ੍ਰਾਇਮਰੀ ਸਕੂਲਾਂ ਦੇ 9 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ 6ਵੀਂ ਤੋਂ ਲੈ ਕੇ 12ਵੀਂ ਤੱਕ ਦੇ 14 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਡੇਢ ਲੱਖ ਦੇ ਕਰੀਬ ਦਾਖਲਿਆਂ ਵਿੱਚ ਵਾਧਾ ਹੋਇਆ ਹੈ। ਇਸ ਪੜ੍ਹਾਈ ਦੀ ਅਹਿਮ ਗੱਲ ਇਹ ਹੈ ਕਿ ਦੂਰਦਰਸ਼ਨ ‘ਤੇ ਦਿੱਤੇ ਜਾ ਰਹੇ ਲੈਕਚਰਾਂ ਦਾ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਫਾਇਦਾ ਉਠਾ ਰਹੇ ਹਨ।

ਸਿੱਖਿਆ ਮੰਤਰੀ ਦੀ ਸੇਧ ‘ਤੇ ਸਿਖਿਆ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਇਸ ਨਿਵੇਕਲੀ ਪਹਿਲਕਦਮੀ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਕੇ ਨਾ ਕੇਵਲ ਆਨਲਾਈਨ ਪੜ੍ਹਾਈ ਦੀ ਪ੍ਰਕਿਰਿਆ ਦਾ ਕੰਮ ਸ਼ੁਰੂ ਕੀਤਾ ਸਗੋਂ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਇਸ ਖੇਤਰ ਵਿੱਚ ਪਹਿਲ ਕਰਕੇ ਚੰਗੇ ਨਤੀਜੇ ਵੀ ਕੱਢੇ। ਇਸ ਦੇ ਸਿੱਟੇ ਵੱਜੋ ਸੂਬੇ ਦੇ ਸਰਕਾਰੀ ਸਕੂਲਾਂ ਚ ਸ਼ੈਸ਼ਨ 2019-2020 ਦੇ ਮੁਕਾਬਲੇ, ਸ਼ੈਸ਼ਨ 2020-2021 ‘ਚ ਤਕਰੀਬਨ ਡੇਢ ਲੱਖ ਤੋ ਜ਼ਿਆਦਾ ਦਾਖਲੇ ਹੋਏ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਕਿਤਾਬਾਂ ਤੇ ਵਰਦੀਆਂ ਮੁਫਤ ਵੰਡਣ ਦੇ ਕੰਮ ਨੂੰ ਵੀ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ।

ABOUT THE AUTHOR

...view details