ਚੰਡੀਗੜ੍ਹ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦ ਹੀ ਲਾੜਾ ਬਣਨ ਜਾ ਰਹੇ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਵਿਆਹ ਜਲਦ ਹੀ ਹੋਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਵਿਆਹ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਨਾਲ ਹੋਣ ਜਾ ਰਿਹਾ ਹੈ। ਜਿਸ ਦਾ ਨਾਂ ਡਾ: ਜੋਤੀ ਯਾਦਵ ਹੈ। ਮਤਲਬ ਕੈਬਨਿਟ ਮੰਤਰੀ ਹਰਜੋਤ ਬੈਂਸ I.P.S. ਅਧਿਕਾਰੀ ਡਾ ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ।
ਵਿਆਹ ਦੀਆਂ ਸਾਰੀਆਂ ਰਸਮਾਂ ਸ੍ਰੀ ਆਨੰਦਪੁਰ ਸਾਹਿਬ ਵਿੱਚ:- ਦੱਸਿਆ ਜਾ ਰਿਹਾ ਹੈ ਕਿ ਜੋਤੀ ਯਾਦਵ 2019 ਬੈਚ ਦੀ ਆਈਪੀਐਸ ਅਧਿਕਾਰੀ ਹੈ, ਜੋ ਕਿ ਇਸ ਸਮੇਂ ਮਾਨਸਾ ਜ਼ਿਲ੍ਹੇ ਵਿੱਚ ਐਸ.ਪੀ ਹੈ। ਜਾਣਕਾਰੀ ਮੁਤਾਬਕ ਇਹ ਵਿਆਹ ਇਸੇ ਮਹੀਨੇ 'ਚ ਹੀ ਹੋਣ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਆਹ ਦੀਆਂ ਸਾਰੀਆਂ ਰਸਮਾਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣਗੀਆਂ। ਇਸ ਦੇ ਨਾਲ ਹੀ ਜਾਣਕਾਰੀ ਮਿਲ ਰਹੀ ਹੈ ਕਿ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਜੋਤੀ ਯਾਦਵ ਦੇ ਵਿਆਹ ਦੀਆਂ ਤਿਆਰੀਆਂ ਵੀ ਜ਼ੋਰਾਂ 'ਤੇ ਚੱਲ ਰਹੀਆਂ ਹਨ।