ਪੰਜਾਬ

punjab

ETV Bharat / state

ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ: 1 ਜੂਨ ਤੋਂ 2 ਜੁਲਾਈ ਤੱਕ ਰਹਿਣਗੇ ਬੰਦ

ਪੰਜਾਬ ਭਰ ਦੇ ਸਰਕਾਰੀ ਸਕੂਲ 1 ਜੂਨ ਤੋਂ 2 ਜੁਲਾਈ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਵਾਨਗੀ ਦਿੱਤੇ ਜਾਣ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ।

ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

By

Published : May 29, 2023, 3:55 PM IST

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਭਰ ਦੇ ਸਰਕਾਰੀ ਸਕੂਲ 1 ਜੂਨ ਤੋਂ 2 ਜੁਲਾਈ ਤੱਕ ਬੰਦ ਰਹਿਣਗੇ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ 2 ਜੁਲਾਈ ਤੱਕ ਛੁੱਟੀਆਂ ਰਹਿਣਗੀਆਂ।

ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਮੰਤਰੀ ਦੀ ਪ੍ਰਵਾਨਗੀ: ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਵਾਨਗੀ ਦਿੱਤੇ ਜਾਣ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਿਦਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਰਦੀਆਂ ਵਿੱਚ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ।

ਸਕੂਲ ਦੇ ਪ੍ਰਿੰਸੀਪਲ ਨੂੰ ਸਿਖਲਾਈ ਦਿੱਤੀ:ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਧੀਆ ਨਤੀਜਿਆਂ ਲਈ ਸੂਬਾ ਸਰਕਾਰ ਨੇ ਸਿੰਗਾਪੁਰ ਵਿੱਚ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਸਿਖਲਾਈ ਦਿੱਤੀ ਹੈ। ਜਿਨ੍ਹਾਂ ਦੇ ਨਤੀਜੇ ਉਮੀਦ ਮੁਤਾਬਕ ਨਹੀਂ ਆਉਣਗੇ, ਉਨ੍ਹਾਂ ਪ੍ਰਿੰਸੀਪਲਾਂ ਦੀ ਟਰੇਨਿੰਗ ਤੋਂ ਵਾਪਸ ਆਏ ਪ੍ਰਿੰਸੀਪਲਾਂ ਦੀ ਟਰਾਸਫ਼ਰ ਵੀ ਕੀਤੀ ਜਾਵੇਗੀ। ਪੰਜਾਬ ਵਿੱਚ ਇਸ ਵਾਰ ਸਰਕਾਰੀ ਸਕੂਲਾਂ ਦੀਆਂ ਵਿਿਦਆਰਥਣਾਂ ਨੇ ਦਸਵੀਂ ਤੋਂ ਬਾਰ੍ਹਵੀਂ ਜਮਾਤ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।

ਪੀਐਸਈਬੀ ਨੇ 5 ਸੀਨੀਅਰ ਸਹਾਇਕਾਂ ਨੂੰ ਤਰੱਕੀ ਦਿੱਤੀ: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਪੰਜ ਸੀਨੀਅਰ ਸਹਾਇਕਾਂ ਨੂੰ ਸੁਪਰਡੈਂਟ ਦੇ ਅਹੁਦੇ 'ਤੇ ਤਰੱਕੀ ਦਿੱਤੀ ਹੈ। ਤਰੱਕੀ ਹਾਸਲ ਕਰਨ ਵਾਲਿਆਂ ਵਿੱਚ ਕੰਵਲਜੀਤ ਸਿੰਘ, ਪੂਜਾ, ਸੁਖਜੀਤ ਕੌਰ, ਮਨਜੀਤ ਕੌਰ ਅਤੇ ਸ਼ਿਵਦਰਸ਼ਨ ਕੌਰ ਸ਼ਾਮਲ ਹਨ। ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਖਾਲੀ ਅਸਾਮੀਆਂ ’ਤੇ ਤਰੱਕੀ ਦਿੱਤੀ ਗਈ ਹੈ।

For All Latest Updates

ABOUT THE AUTHOR

...view details