ਪੰਜਾਬ

punjab

ETV Bharat / state

ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥਣਾ ਜਾਣਗੀਆਂ ਜਪਾਨ ਫੇਰੀ ‘ਤੇ - ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥਣਾ ਜਾਣਗੀਆਂ ਜਪਾਨ ਫੇਰੀ

Eight female students of Punjab visit to Japan: ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥਣਾ ਜਪਾਨ ਫੇਰੀ ‘ਤੇ ਜਾਣਗੀਆਂ। ਇਹ ਵਿਦਿਆਰਥਣਾਂ 7 ਦਿਨ ਮਿਤੀ 10 ਤੋਂ 16 ਦਸੰਬਰ,2023 ਤੱਕ ਜਪਾਨ ਵਿਖੇ ਰਹਿਣਗੀਆਂ।

Eight female students of Punjab government schools will go on a visit to Japan: Harjot Singh Bains
Eight female students of Punjab government schools will go on a visit to Japan: Harjot Singh Bains

By ETV Bharat Punjabi Team

Published : Dec 6, 2023, 6:50 PM IST

ਚੰਡੀਗੜ੍ਹ:ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ (Eight female students of Punjab visit to Japan) ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਦਿੱਤੀ ਗਈ।

7 ਦਿਨ ਮਿਤੀ 10 ਤੋਂ 16 ਦਸੰਬਰ ਤੱਕ ਜਪਾਨ ਵਿਖੇ ਰਹਿਣਗੀਆਂ ਅੱਠ ਵਿਦਿਆਰਥਣਾ:ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ (Japan Asia Youth Exchange Program in Science), ਜਿਸਨੂੰ ਕਿ ਸਾਕੂਰਾ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ (Sakura Exchange Program in Science) ਵਜੋਂ ਵੀ ਜਾਣਿਆ ਜਾਂਦਾ ਹੈ , ਵਿੱਚ ਭਾਗ ਲੈਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾ ਚੁਣੀਆਂ ਗਈਆਂ ਹਨ। ਇਹ ਵਿਦਿਆਰਥਣਾਂ 7 ਦਿਨ ਮਿਤੀ 10 ਤੋਂ 16 ਦਸੰਬਰ, 2023 ਤੱਕ ਜਪਾਨ ਵਿਖੇ ਰਹਿਣਗੀਆਂ।

ਚੁਣੀਆਂ ਗਈਆਂ ਵਿਦਿਆਰਥਣਾਂ ਦੇ ਇਹ ਹਨ ਨਾਂ: ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚੁਣੀਆਂ ਗਈਆਂ ਵਿਦਿਆਰਥਣਾਂ ਵਿੱਚ ਸਕੂਲ ਆਫ਼ ਐਮੀਨੈਂਸ ਮਾਨਸਾ ਦੀ ਵਿਦਿਆਰਥਣ ਹਰਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਜਸਮੀਤ ਕੌਰ ਸਪੁੱਤਰੀ ਗੁਰਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੀ ਸੰਜਨਾ ਪੁੱਤਰੀ ਰਜਤ ਕੁਮਾਰ, ਮੈਰੀਟੋਰੀਅਸ ਸਕੂਲ ਬਠਿੰਡਾ ਦੀ ਵਿਦਿਆਰਥਣ ਸਪਨਾ ਪੁੱਤਰੀ ਸੰਤ ਰਾਮ, ਸਕੂਲ ਆਫ਼ ਐਮੀਨੈਂਸ ਕਪੂਰਥਲਾ ਦੀ ਵਿਦਿਆਰਥਣ ਨਿਸ਼ਾ ਰਾਣੀ ਪੁੱਤਰੀ ਜਸਵਿੰਦਰ ਸਿੰਘ , ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਕੁਲਦੀਪ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਮੰਡੀ ਦੀ ਵਿਦਿਆਰਥਣ ਦੀਪਿਕਾ ਪੁੱਤਰੀ ਹਰਵਿੰਦਰ ਕੁਮਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੰਧਾਵਾ ਮਸੰਦਾਂ ਜਲੰਧਰ ਖਵਾਹਿਸ਼ ਪੁੱਤਰੀ ਰਮਨ ਕੁਮਾਰ ਸ਼ਾਮਲ ਹਨ। (ਪ੍ਰੈੱਸ ਨੋਟ)

ABOUT THE AUTHOR

...view details