ਚੰਡੀਗੜ੍ਹ: ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ 2019 ਦੀ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ਜ਼ਿਮਨੀ ਚੋਣਾਂ: ਚੋਣ ਕਮਿਸ਼ਨ ਵਲੋਂ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ ਐਲਾਨ - ਪੰਜਾਬ ਜ਼ਿਮਨੀ ਚੋਣਾਂ
ਭਾਰਤੀ ਚੋਣ ਕਮਿਸ਼ਨ ਨੇ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਫ਼ੋਟੋ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਚਾਰ ਵਿਧਾਨ ਸਭਾ ਹਲਕਿਆਂ ਦੇ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਉਹ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਹਨਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।
ਇਹ ਵੀ ਪੜੋ- ਅਕਤੂਬਰ 22 ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣਗੇ ਵਿਦੇਸ਼ੀ ਮਿਸ਼ਨਾਂ ਦੇ ਮੁੱਖੀ