ਪੰਜਾਬ

punjab

ETV Bharat / state

ਚੋਣ ਕਮਿਸ਼ਨ ਵੱਲੋਂ ਕੈਪਟਨ ਸਰਕਾਰ ਨੂੰ ਤਾੜਨਾ

ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਚਿੱਠੀ ਭੇਜ ਕੇ ਤਾੜਨਾ ਕੀਤੀ ਹੈ ਕਿ ਪੰਜਾਬ ਸਰਕਾਰ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਜਾਂਚ ਤੋਂ ਹਟਾਉਣ ਦੇ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ। ਚੋਣ ਕਮਿਸ਼ਨ ਨੇ ਕੈਪਟਨ ਸਰਕਾਰ ਨੂੰ ਭਵਿੱਖ ਵਿੱਚ ਅਜਿਹੀ ਅਣਗਹਿਲੀ ਨਾ ਕਰਨ ਦੀ ਵੀ ਤਾਕੀਦ ਕੀਤੀ ਹੈ।

ਚੋਣ ਕਮਿਸ਼ਨ ਵੱਲੋਂ ਕੈਪਟਨ ਸਰਕਾਰ ਨੂੰ ਤਾੜਨਾ

By

Published : Jul 26, 2019, 9:28 AM IST

ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਬੇਅਦਬੀ ਅਤੇ ਗੋਲੀਕਾਂਡ ਦੀ ਵਿਸ਼ੇਸ਼ ਜਾਂਚ ਟੀਮ ਦੇ ਆਈਪੀਐੱਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਹੈ। ਜਾਣਕਾਰੀ ਮੁਤਾਬਕ ਲੋਕ ਸਭਾ ਚੋਣਾਂ ਦੌਰਾਨ ਕੁੰਵਰ ਦੀ ਬਦਲੀ ਦੇ ਹੁਕਮਾਂ ਦੀ ਸਹੀ ਪਾਲਣਾ ਨਾ ਹੋਣ ਦੀ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ।

ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦੇ ਨਰੇਸ਼ ਗੁਜਰਾਲ ਦੀ ਸ਼ਿਕਾਇਤ ਉੱਤੇ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਵਿਰੁੱਧ 2015 ਦੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਟੀਮ 'ਚੋਂ ਹਟਾਉਣ ਦੇ ਹੁਕਮ ਦਿੱਤੇ ਸਨ। ਅਕਾਲੀ ਦਲ ਨੇ 4 ਜੂਨ ਨੂੰ ਮੁੜ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ।

ਇਹ ਵੀ ਪੜ੍ਹੋ : ਮੁਖਰਜੀ ਨਗਰ ਮਾਮਲਾ: ਦਿੱਲੀ ਪੁਲਿਸ ਦੇ ਫ਼ੈਸਲੇ ਦਾ ਐਸਜੀਪੀਸੀ ਨੇ ਕੀਤਾ ਸੁਆਗਤ

ਕਮਿਸ਼ਨ ਨੇ ਕੈਪਟਨ ਸਰਕਾਰ ਨੂੰ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਜਾਂਚ ਤੋਂ ਹਟਾਉਣ ਦੇ ਹੁਕਮ ਦਿੱਤੇ ਸਨ ਤਾਂ ਹੁਕਮਾਂ ਦੀ ਤਾਕੀਦ ਕਿਉਂ ਨਹੀਂ ਹੋਈ। ਪੰਜਾਬ ਸਰਕਾਰ ਦੀ ਇਸ ਕਾਰਵਾਈ ਨੂੰ ਚੋਣ ਕਮਿਸ਼ਨ ਨੇ ਪੂਰਨ ਤੌਰ ਉੱਤੇ ਗ਼ੈਰ-ਕਾਨੂੰਨੀ ਦੱਸਦਿਆਂ ਭਵਿੱਖ ਵਿੱਚ ਅਜਿਹਾ ਨਾ ਕਰਨ ਦੀ ਤਾਕੀਦ ਕੀਤੀ ਹੈ।

ABOUT THE AUTHOR

...view details