ਮੋਗਾ: ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇਡਿਊਟੀ ਮੌਕੇ ਅਣਗਹਿਲੀ ਕਰਨ ਦੇ ਦੋਸ਼ ਹੇਠ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਚੋਣ ਤਹਿਸੀਲਦਾਰ ਮੁਅੱਤਲ - Balwinder Singh
ਚੋਣ ਡਿਊਟੀ ਮੌਕੇ ਅਣਗਹਿਲੀ ਕਾਰਨ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਫ਼ਸਰ, ਪੰਜਾਬ ਡਾ.ਐਸ ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਤੋਂ ਸੂਚਨਾ ਮਿਲੀ ਸੀ ਕਿ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਚੋਣ ਡਿਊਟੀ ਨੂੰ ਗੰਭੀਰਤਾ ਨਾਲ ਨਹੀਂ ਨਿਭਾਅ ਰਿਹਾ ਜਿਸ ਕਾਰਨ ਚੋਣ ਕਮਿਸ਼ਨ ਨੂੰ ਰਿਪੋਰਟਾਂ ਵੀ ਨਹੀਂ ਭੇਜੀਆਂ ਜਾ ਰਹੀਆ ਅਤੇ ਨਾਲ ਹੀ ਬਿਨ੍ਹਾਂ ਆਗਿਆ ਤੋਂ ਦਫ਼ਤਰ ਤੋਂ ਗ਼ੈਰ-ਹਾਜ਼ਰ ਰਹਿੰਦਾ ਹੈ।ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ.ਐਸ ਕਰੁਣਾ ਰਾਜੂ ਨੇ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਦੀ ਮੁਅੱਤਲੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਚੋਣ ਤਹਿਸੀਲਦਾਰ ਮੋਗਾ ਦਾ ਵਾਧੂ ਚਾਰਜ ਚੋਣ ਤਹਿਸੀਲਦਾਰ ਬਰਨਾਲਾ ਨੂੰ ਦੇਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।